
ਜਲੰਧਰ ( )ਅੱਜ ਤੋਂ ਕਰੀਬ 41 ਸਾਲ ਪਹਿਲਾਂ ਦਿੱਲੀ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ,ਜਿਸ ਤਰ੍ਹਾਂ ਸਿੱਖਾਂ ਨੂੰ ਕੋਹ ਕੋਹ ਕੇ ਮਾਰਿਆ ਗਿਆ ਸੀ । ਉਸ ਨੂੰ ਯਾਦ ਕਰਕੇ ਅੱਜ ਵੀ ਰੂਹ ਤੱਕ ਕੰਬ ਜਾਂਦੀ ਹੈ । ਕਿਉਂਕਿ ਅੱਜ ਤੱਕ ਸਿੱਖਾਂ ਨੂੰ ਉਸ ਕਤਲੇਆਮ ਦਾ ਇਨਸਾਫ ਨਹੀਂ ਮਿਲਿਆ । ਤੇ ਹੁਣ ਜਦੋਂ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਿੱਖਾਂ ਦੇ ਕਤਲ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਤਾਂ ਸਿੱਖਾਂ ਦੇ ਜਖਮਾਂ ਤੇ ਕੁਝ ਮਲਮ ਲੱਗੀ ਹੈ। ਅਸੀਂ ਦੋਸ਼ੀ ਕਰਾਰ ਦੇਣ ਵਾਲੀ ਅਦਾਲਤ ਦੇ ਜੱਜ ਸਾਹਿਬ ਨੂੰ ਬੇਨਤੀ ਕਰਦੇ ਹਾਂ । ਕਿ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਸੁਣਾਈ ਜਾਵੇ । ਜਿਸ ਨਾਲ ਸਿੱਖਾਂ ਦੇ ਵਲੂੰਦਰੇ ਹਿਰਦਿਆਂ ਨੂੰ ਸ਼ਾਂਤੀ ਮਿਲ ਸਕੇ , ਅਤੇ ਅਜਿਹੇ ਘਿਨਾਉਣੇ ਪਾਪ ਕਰਨ ਵਾਲੇ ਪਾਪੀ ਇਸ ਤਰ੍ਹਾਂ ਦਾ ਪਾਪ ਕਰਨ ਤੋਂ ਪਹਿਲਾਂ ਸੋ ਵਾਰ ਸੋਚਣ।ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ,ਹਰਪ੍ਰੀਤ ਸਿੰਘ ਨੀਟੂ ,ਤਜਿੰਦਰ ਸਿੰਘ ਸੰਤ ਨਗਰ (ਮੀਡੀਆ ਇੰਚਾਰਜ), ਵਿੱਕੀ ਸਿੰਘ ਖਾਲਸਾ, ਪਲਵਿੰਦਰ ਸਿੰਘ ਬਾਬਾ ,ਗੁਰਦੀਪ ਸਿੰਘ ਕਾਲੀਆ ਕਲੋਨੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ । ਕੀ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਸ਼ਰੇਆਮ ਕਤਲੇਆਮ ਕੀਤਾ ਗਿਆ। ਪਰ ਸਮੇਂ ਦੀਆਂ ਸਰਕਾਰਾਂ ਨੂੰ ਇਹਨਾਂ ਕਤਲਾਂ ਦੀ ਆਵਾਜ਼ ਤੱਕ ਸੁਣਾਈ ਨਹੀਂ ਦਿੱਤੀ । ਸਗੋਂ ਹਾਕਮ ਬੇਤੁਕੇ ਬਿਆਨ ਦਿੰਦੇ ਰਹੇ। ਜਿਸ ਨਾਲ ਦੋਸ਼ੀ ਸ਼ਰੇਆਮ ਖੁੱਲੇ ਫਿਰਦੇ ਰਹੇ। ਅੱਜ ਸੱਜਣ ਕੁਮਾਰ ਨੂੰ ਦੋਸ਼ੀ ਐਲਾਨ ਕਰਨ ਨਾਲ ,ਸਿੱਖ ਕੌਮ ਨੂੰ ਆਸ ਬੱਜੀ ਹੈ, ਕਿ ਬਾਕੀ ਦੋਸ਼ੀਆਂ ਨੂੰ ਵੀ ਅਦਾਲਤ ਅਤੇ ਕਾਨੂੰਨ ਦੀ ਗ੍ਰਿਫਤ ਵਿੱਚ ਇੱਕ ਦਿਨ ਜਰੂਰ ਆਉਣਾ ਪਵੇਗਾ। ਅਸੀਂ ਆਸ ਕਰਦੇ ਹਾਂ । ਕਿ ਇਸ ਕਾਤਲ ਨੂੰ ਫਾਂਸੀ ਦੀ ਸਜ਼ਾ ਅਦਾਲਤ ਜਰੂਰ ਸੁਣਾਏਗੀ ,ਅਤੇ ਸਿੱਖਾਂ ਨੂੰ ਇਨਸਾਫ ਜਰੂਰ ਮਿਲੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਨੂ ਫਿਰੋਜ਼ਪੁਰੀਆ, ਸਰਬਜੀਤ ਸਿੰਘ ਜਸਵਿੰਦਰ ਸਿੰਘ ਸੋਨੂ ,ਜੇ ਐਸ ਬੱਗਾ,ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ,ਗੁਰਵਿੰਦਰ ਸਿੰਘ ਸਿੱਧੂ ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ , ਆਦੀ ਹਾਜ਼ਰ ਸਨ।