ਜਲੰਧਰ (21-03-2023): ਸਿਹਤ ਵਿਭਾਗ ਜਲੰਧਰ ਵੱਲੋਂ ਮੈਡੀਕਲ ਸੁਪਰਡੈਂਟ ‘ਤੇ ਕਾਰਜਕਾਰੀ ਸਿਵਲ ਸਰਜਨ ਡਾ. ਰਾਜੀਵ ਸ਼ਰਮਾ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਜਲੰਧਰ ਵਿਖੇ “ਆਪਣੇ ਮੂੰਹ ‘ਤੇ ਮਾਣ ਕਰੋ” ਥੀਮ ਦੇ ਤਹਿਤ “ਵਿਸ਼ਵ ਓਰਲ ਹੈਲਥ ਦਿਵਸ” ਮਨਾਇਆ ਗਿਆ। ਜਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਬਲਜੀਤ ਕੌਰ ਰੂਬੀ ਦੀ ਦੇਖਰੇਖ ਵਿੱਚ ਆਯੋਜਿਤ ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਦੰਦਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਲੋਕਾਂ ਨੂੰ ਮੂੰਹ ਅਤੇ ਦੰਦਾਂ ਦੀ ਦੇਖਭਾਲ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਕੁਮਾਰ ਗੁਪਤਾ, ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਚੋਪੜਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ, ਸਹਾਇਕ ਸਿਹਤ ਅਫਸਰ ਡਾ. ਸਤਜੀਤ ਕੌਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ, ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ।

 

 

 

ਡਾ. ਰਾਜੀਵ ਸ਼ਰਮਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਲੋਕਾਂ ਨੂੰ ਮੂੰਹ ਤੇ ਦੰਦਾਂ ਦੀਆਂ ਬੀਮਾਰੀਆਂ ਤੋਂ ਬਚਣ ਲਈ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ ਅਤੇ ਸਾਲ ‘ਚ ਘੱਟ ਤੋਂ ਘੱਟ ਦੋ ਵਾਰ ਦੰਦਾਂ ਦੇ ਮਾਹਿਰ ਡਾਕਟਰ ਤੋਂ ਦੰਦਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਰਹਿਣ ਲਈ ਮੂੰਹ ਦੀ ਸਫਾਈ ਰੱਖਣਾ ਬਹੁਤ ਜਰੂਰੀ ਹੈ, ਮੂੰਹ ਦੀਆਂ ਕਈ ਬਮਿਾਰੀਆਂ ਹਨ ਜੋ ਕਿਸੇ ਵੀ ਉਮਰ ਦੇ ਵਿਅਕਤੀ ਨੂੰ ਹੋ ਸਕਦੀਆਂ ਹਨ। ਇਸ ਲਈ ਸਮੇਂ-ਸਮੇਂ ਤੇ ਆਪਣੇ ਮੂੰਹ ਦੀ ਜਾਂਚ ਕਰਵਾਉਂਦੇ ਰਹਣਿਾ ਚਾਹੀਦਾ ਹੈ।

 

ਜਿਲ੍ਹਾ ਡੈਂਟਲ ਸਿਹਤ ਅਫਸਰ ਡਾ. ਬਲਜੀਤ ਕੌਰ ਰੂਬੀ ਵਲੋਂ ਦੰਦਾਂ ਦੀ ਸਿਹਤ ਸੰਭਾਲ ਪ੍ਰਤੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦੰਦਾਂ ਦਾ ਸੜਨਾ, ਮਸੂੜਆਿਂ ਦੇ ਰੋਗ, ਖੋੜ ਅਤੇ ਸਾਹ ਦੀ ਬਦਬੂ ਸਾਡੀ ਸਿਹਤ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ ਅਤੇ ਇਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਨਾਲ ਸਾਡੇ ਸਰੀਰ ਨੂੰ ਵੱਡਾ ਖ਼ਤਰਾ ਹੋ ਸਕਦਾ ਹੈ। ਹਰ ਰੋਜ ਸਵੇਰੇ ਅਤੇ ਰਾਤ ਨੂੰ ਸੋਣ ਤੋਂ ਪਹਿਲਾਂ ਦੰਦਾਂ ਦੀ ਸਫਾਈ ਜਰੂਰ ਕਰਨੀ ਚਾਹੀਦੀ ਹੈ ਅਤੇ ਦੰਦ ਸਾਫ ਕਰਨ ਦੇ ਲਈ ਹਮੇਸ਼ਾ ਵਧੀਆ ਕਵਾਲਿਟੀ ਦਾ ਨਰਮ ਬਰੱਸ਼ ਵਰਤਣਾ ਚਾਹੀਦਾ ਹੈ ਅਤੇ ਦੰਦਾਂ ਦੇ ਨਾਲ-ਨਾਲ ਜੀਭ ਦੀ ਸਫਾਈ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੰਦਾਂ ਵਿੱਚ ਭੋਜਨ ਫਸਣ ਨਾਲ ਜਿਆਦਾਤਰ ਮਸੂੜਿਆਂ ਦੀਆਂ ਬਿਮਾਰੀਆਂ ਹੋਣ ਦਾ ਕਾਰਨ ਬਣਦਾ ਹੈ ਇਸ ਲਈ ਚਿਪਚਿਪੀਆਂ ਅਤੇ ਮਿੱਠੀਆਂ ਚੀਜਾਂ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਦੌਰਾਨ ਦੰਦਾਂ ਦੀ ਜਾਂਚ ਲਈ ਆਏ ਹੋਏ ਮਰੀਜਾਂ ਨੂੰ ਮੁਫ਼ਤ ਟੂਥ ਪੇਸਟ ਵੀ ਵੰਡੇ ਗਏ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।