
ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਨਾਲ ਸਜਾਈ ਪਾਲਕੀ ਵਿਚ ਸੁਸ਼ੋਭਿਤ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਇਆ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਇਹ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਨਕੋਦਰ ਤੋਂ ਆਰੰਭ ਹੋ ਕੇ ਸਾਰੇ ਹੀ ਸ਼ਹਿਰ ਦੀ ਪਰਿਕਰਮਾ ਕਰਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਕੋਦਰ ਵਿਖੇ ਹੀ ਸੰਪੂਰਨ ਹੋਏਗਾ। ਸਮੂਹ ਨਗਰ ਨਿਵਾਸੀਆਂ ਵੱਲੋਂ ਸ਼ਹਿਰ ਦੀ ਪਰਿਕਰਮਾ ਕਰਦੇ ਹੋਏ ਹਰ ਵੱਖਰੇ ਵੱਖਰੇ ਥਾਵਾਂ ਤੇ ਵੱਖੋ ਵੱਖਰੇ ਸੰਗਤਾਂ ਦੇ ਛਕਣ ਵਾਸਤੇ ਲੰਗਰ ਲਗਾਏ ਗਏ, ਅਤੇ ਸ਼ਰਧਾਲੂਆਂ ਵੱਲੋਂ ਪ੍ਰਕਰਮਾ ਕਰਦੇ ਹੋਏ ਹਰ ਰਸਤੇ ਤੇ ਸੰਗਤ ਦਾ ਅਤੇ ਨਗਰ ਕੀਰਤਨ ਚ ਸ਼ਾਮਿਲ ਸੰਗਤਾਂ ਤੇ ਫੁੱਲਾਂ ਦੀ ਵਰਖਾ ਕੀਤੀ ਗਈ।ਜਿਨਾਂ ਸੰਗਤਾਂ ਨੇ ਵੀ ਇਸ ਨਗਰ ਕੀਰਤਨ ਵਿੱਚ ਕਿਸੇ ਵੀ ਤਰਾਂ ਦੀ ਸੇਵਾ ਕੀਤੀ ਹੈ ਉਹਨਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ, ਨਗਰ ਕੀਰਤਨ ਵਿੱਚ ਨਗਾਰਾ ਅਤੇ ਗੱਤਕਾ ਪਾਰਟੀਆਂ ਨੇ ਆਪਣੇ ਆਪਣੇ ਜੋਹਰ ਦਿਖਾਏ। ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਬੰਧ 5 ਨਵੰਬਰ ਦਿਨ ਬੁੱਧਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਹੋਵੇਗੀ ਉਪਰੰਤ ਆਨੰਦਮਈ ਕੀਰਤਨ ਅਤੇ ਅਰਦਾਸ ਹੋਵੇਗੀ ।ਆਪ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਗੁਰਪੁਰਬ ਵਿੱਚ ਵੱਧ ਚੜ ਕੇ ਤਨ ਮਨ ਧਨ ਨਾਲ ਸੇਵਾ ਕਰੋ, ਤਾਂ ਜੋ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਹੋ ਸਕਣ ਇਸ ਨਗਰ ਕੀਰਤਨ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ ਸੰਗਤਾਂ ਦੇ ਦਰਸ਼ਨ ਕਰਨ ਲਈ ਪਹੁੰਚੇ ਅਤੇ ਨਕੋਦਰ ਹਲਕੇ ਦੇ ਹੋਰ ਵੀ ਨੁਮਾਇੰਦੇ ਵੱਖ ਵੱਖ ਪਾਰਟੀਆਂ ਤੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ