Sliderपंजाब

ਨਗਰ ਨਿਗਮ ਦੀ ਹਦੂਦ ਅੰਦਰ 21 ਨਵੰਬਰ ਨੂੰ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ ਘੋਸ਼ਿਤ

ਜਲੰਧਰ, 18 ਨਵੰਬਰ
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 21-11-2026 ਨੂੰ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ ਤੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਬਦਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ(ਸਮੇਤ ਸਟਾਫ਼) ਵਿੱਚ 21 ਨਵੰਬਰ 2026 ਨੂੰ ਦੁਪਹਿਰ 12 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।
——————

Related Articles

Back to top button