ਜਲੰਧਰ (5-6-2025): ” ਵਿਸ਼ਵ ਵਾਤਾਵਰਣ ਦਿਵਸ ” ਮੌਕੇ ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਅਗਵਾਈ ਵਿੱਚ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਯੂ.ਸੀ.ਐਚ.ਸੀ. ਖੁਰਲਾ ਕਿੰਗਰਾ ਵਿਖੇ ਪੌਦੇ ਲਗਾਏ ਗਏ। ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਕੌਂਸਲਰ ਮਨਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਸੁਰੇਸ਼ ਦਾਦਰ ਨਾਲ ਯੂ.ਸੀ.ਐਚ.ਸੀ. ਖੁਰਲਾ ਕਿੰਗਰਾ ਵਿਖੇ ਛਾਂਦਾਰ ਤੇ ਫਲਦਾਰ ਪੌਦੇ ਲਗਾਏ ਗਏ। ਪੌਦੇ ਲਗਾਉਣ ਉਪਰੰਤ ਸਿਵਲ ਸਰਜਨ ਵੱਲੋਂ ਯੂ.ਸੀ.ਐਚ.ਸੀ. ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਜਾਇਜਾ ਵੀ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਐਸ.ਐਮ.ਓ. ਡਾ. ਮਨਦੀਪ ਕੌਰ, ਐਸ.ਐਮ.ਓ. ਡਾ. ਅਸ਼ੋਕ ਕੁਮਾਰ, ਡਿਪਟੀ ਐਮ.ਈ.ਆਈ.ਓ.ਅਸੀਮ ਸ਼ਰਮਾ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ, ਵਿਵੇਕ ਬਹਿਲ, ਵਿਕਰਮ ਅਤੇ ਆਸ਼ਾ ਵਰਕਰ ਮੌਜੂਦ ਸਨ।

ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਦੱਸਿਆ ਗਿਆ ਕਿ “ਵਿਸ਼ਵ ਵਾਤਾਵਰਣ ਦਿਵਸ” ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਸਾਲ “ਪਲਾਸਟਿਕ ਪ੍ਰਦੂਸ਼ਣ ਦਾ ਅੰਤ” ਵਿਸ਼ੇ ਤਹਿਤ “ਵਿਸ਼ਵ ਵਾਤਾਵਰਨ ਦਿਵਸ” ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਪ੍ਰਦੂਸ਼ਣ ਸਾਡੀ ਧਰਤੀ ਨੂੰ ਖਰਾਬ ਕਰ ਰਿਹਾ ਹੈ ਅਤੇ ਵਾਤਾਵਰਣ ਪ੍ਰਣਾਲੀ ਅਤੇ ਜਲਵਾਯੂ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਉਨਾਂ ਕਿਹਾ ਕਿ ਪਲਾਸਟਿਕ ਨਸ਼ਟ ਹੋਣ ਵਿੱਚ ਬਹੁਤ ਸਮਾਂ ਲਗਾਉਂਦਾ ਹੈ ਅਤੇ ਇਸ ਨਾਲ ਸਾਡਾ ਵਾਤਾਵਰਣ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ। ਇਸ ਲਈ ਸਾਨੂੰ ਪਲਾਸਟਿਕ ਦੇ ਸਮਾਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਤਾਂ ਜੋ ਅਸੀਂ ਆਪਣੇ ਵਾਤਾਵਰਣ ਨੂੰ ਬਚਾਉਣ ਦੇ ਵਿੱਚ ਸਹਾਈ ਹੋ ਸਕੀਏ। ਸਿਵਲ ਸਰਜਨ ਨੇ ਲੋਕਾਂ ਨੂੰ ਪੋਦੇ ਲਗਾਉਣ ਲਈ ਪ੍ਰੇਰਿਤ ਕਰਦੇ ਹੋਏ “ਪਲਾਸਟਿਕ ਹਟਾਓ – ਪੌਦੇ ਲਗਾਓ – ਵਾਤਾਵਰਣ ਬਚਾਓ” ਦਾ ਸੁਨੇਹਾ ਦਿੱਤਾ।

ਸਿਵਲ ਸਰਜਨ ਨੇ ਦੱਸਿਆ ਕਿ ਵਿਸ਼ਵ ਵਾਤਾਵਰਣ ਦਿਵਸ ਤਹਿਤ ਸਿਹਤ ਵਿਭਾਗ ਵੱਲੋਂ ਜਿਲ੍ਹੇ ਭਰ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਬੂਟੇ ਲਗਾ ਕੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਹਰ ਇਕ ਨਾਗਰਿਕ ਨੂੰ ਸਾਫ ਸੁਥਰੇ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਮਨੁੱਖ ਨੂੰ ਆਪਣੇ ਹੱਥੀਂ ਇੱਕ ਪੌਦਾ ਜਰੂਰ ਲਾਉਣਾ ਚਾਹੀਦਾ ਹੈ ਅਤੇ ਉਸਦੀ ਸਾਂਭ-ਸੰਭਾਲ ਜਿੰਮੇਵਾਰੀ ਨਾਲ ਕਰਨੀ ਚਾਹੀਦੀ ਹੈ। ਇੱਕ ਰੁੱਖ ਲਗਾਉਣ ਦਾ ਸੰਕਲਪ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰ ਸਕਦਾ ਹੈ। ਉਨਾਂ ਕਿਹਾ ਕਿ ਵਿਅਕਤੀ ਦੀ ਚੰਗੀ ਮਾਨਸਿਕ ਅਤੇ ਸ਼ਰੀਰਕ ਤੰਦਰੁਸਤੀ ਲਈ ਸਾਫ ਸੁਥਰਾ ਵਾਤਾਵਰਣ ਹੋਣਾ ਜ਼ਰੂਰੀ ਹੈ ਅਤੇ ਇਹ ਸਾਡੇ ਸਭ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਵਾਤਾਵਰਨ ਦੀ ਸਾਫ ਸਫਾਈ ਪ੍ਰਤੀ ਵੱਚਨਬੱਧ ਰਹੀਏ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।