ਫਗਵਾੜਾ 13 ਅਪ੍ਰੈਲ (ਸ਼ਿਵ ਕੋੜਾ) ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 131ਵੇਂ ਜਨਮ ਦਿਵਸ ਮੌਕੇ ਇਕ ਸਮਾਗਮ 14 ਅਪ੍ਰੈਲ ਦਿਨ ਵੀਰਵਾਰ ਨੂੰ ਡਾ. ਅੰਬੇਡਕਰ ਭਵਨ ਪਿੰਡ ਅਠੌਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਸੁਸਾਇਟੀ ਰਜਿ. ਦੇ ਪ੍ਰਧਾਨ ਨਿਰਮਲ ਨਿਗਾਹ (ਗੋਰਾ) ਨੇ ਦੱਸਿਆ ਕਿ ਦੁਪਿਹਰ 2 ਵਜੇ ਬਾਬਾ ਸਾਹਿਬ ਦੀ ਤਸਵੀਰ ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸਮਾਗਮ ਦਾ ਸ਼ੁੱਭ ਆਰੰਭ ਕੀਤਾ ਜਾਵੇਗਾ। ਜਿਸ ਉਪਰੰਤ ਵੱਖ ਵੱਖ ਬੁਲਾਰਿਆਂ ਵਲੋਂ ਬਾਬਾ ਸਾਹਿਬ ਦੇ ਜੀਵਨ ਅਤੇ ਸੰਘਰਸ਼ਾਂ ਬਾਰੇ ਚਾਨਣਾ ਪਾਉਂਦੇ ਹੋਏ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਸਮਾਗਮ ਦੌਰਾਨ ਆਜਾਦ ਰੰਗ ਮੰਚ (ਰਜਿ.) ਚੱਕ ਦੇਸਰਾਜ ਵਲੋਂ ਬਾਬਾ ਸਾਹਿਬ ਦੇ ਜੀਵਨ ‘ਤੇ ਅਧਾਰਤ ਇਕ ਨਾਟਕ ਵੀ ਖੇਡਿਆ ਜਾਵੇਗਾ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।