ਫਗਵਾੜਾ 29 ਜਨਵਰੀ (ਸ਼ਿਵ ਕੋੜਾ) ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਪਿੰਡ ਬਬੇਲੀ ਤਹਿਸੀਲ ਫਗਵਾੜਾ ਦੇ ਪ੍ਰਧਾਨ ਸ੍ਰ. ਬਲਦੇਵ ਸਿੰਘ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 29 ਤੋਂ 31 ਜਨਵਰੀ ਤਕ ਸਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਪੁਰਬ ਅਤੇ ਮਹਾਨ ਕੀਰਤਨ ਦਰਬਾਰ ਦੇ ਪਹਿਲੇ ਦਿਨ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਤੋਂ ਪਹਿਲਾਂ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ। ਹੈਡ ਗ੍ਰੰਥੀ ਭਾਈ ਲਖਵਿੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਪਿੰਡ ਦੁੱਗਾਂ ਤੇ ਬਬੇਲੀ ਦੇ ਵੱਖ ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦਾ ਥਾਂ-ਥਾਂ ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ ਵੱਖ ਪੜਾਵਾਂ ‘ਤੇ ਪੰਥ ਪ੍ਰਸਿਧ ਢਾਡੀ ਤੇ ਰਾਗੀ ਜੱਥਿਆਂ ਨੇ ਢਾਡੀ ਵਾਰਾਂ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਅੱਗੇ ਨਤਮਸਤਕ ਹੁੰਦਿਆਂ ਰੁਮਾਲੇ ਭੇਂਟ ਕੀਤੇ ਅਤੇ ਪੰਜ ਪਿਆਰਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਤ ਕੀਤਾ। ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦੀ ਸੇਵਾ ਵਿਚ ਵੱਖ ਵੱਖ ਪਕਵਾਨਾ ਦੇ ਲੰਗਰ ਲਗਾਏ ਗਏ ਸਨ। ਕਮੇਟੀ ਪ੍ਰਧਾਨ ਬਲਦੇਵ ਸਿੰਘ, ਮੀਤ ਪ੍ਰਧਾਨ ਰਜਿੰਦਰ ਸਿੰਘ, ਹੈਡ ਗ੍ਰੰਥੀ ਭਾਈ ਲਖਵਿੰਦਰ ਸਿੰਘ ਤੋਂ ਇਲਾਵਾ ਕੁੰਦਨ ਸਿੰਘ, ਰਣਜੀਤ ਸਿੰਘ ਖਾਲਸਾ ਅਤੇ ਬੀਬੀ ਰਾਜਵਿੰਦਰ ਕੌਰ ਨੇ ਦੱਸਿਆ ਕਿ 31 ਜਨਵਰੀ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਢਾਡੀ ਜੱਥੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ। ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਇਸ ਧਾਰਮਿਕ ਸਮਾਗਮ ਵਿਚ ਹੁਮ-ਹੁਮਾ ਕੇ ਸ਼ਾਮਲ ਹੋਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਅਮਨਦੀਪ ਸਿੰਘ, ਹਰਪਾਲ ਸਿੰਘ, ਗੁਰਨਾਮ ਸਿੰਘ, ਸੋਢੀ ਸਿੰਘ, ਜੋਗਿੰਦਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ, ਸਾਧੂ ਸਿੰਘ, ਦਰਬਾਰਾ ਸਿੰਘ, ਭਾਈ ਮੰਗਲ ਸਿੰਘ, ਜੋਧ ਸਿੰਘ, ਸੂਬੇਦਾਰ ਜਸਵਿੰਦਰ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ, ਮਾੜਾ ਸਿੰਘ, ਗੁਰਦਿੱਤ ਸਿੰਘ, ਬਲਜੀਤ ਪਾਲ ਸਿੰਘ, ਪਿ੍ਰਤਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜਰ ਸਨ
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।