ਫਗਵਾੜਾ 31 ਜਨਵਰੀ (ਸ਼ਿਵ ਕੋੜਾ) ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਪਿੰਡ ਬਬੇਲੀ ਤਹਿਸੀਲ ਫਗਵਾੜਾ ਦੀ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ. ਵੀਰਾਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਵੇਰੇ ਸ੍ਰੀ ਨਿਸ਼ਾਨ ਸਾਹਿਬ ਦੀ ਰਸਮ ਉਪਰੰਤ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਹੈੱਡ ਗ੍ਰੰਥੀ ਭਾਈ ਲਖਵਿੰਦਰ ਸਿੰਘ ਨੇ ਸਰਬਤ ਦੇ ਭਲੇ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਧਾਰਮਿਕ ਦੀਵਾਨ ਸਜਾਇਆ ਗਿਆ। ਜਿਸ ਵਿਚ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜੱਥਾ ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾ (ਮੋਹਾਲੀ) ਵਾਲਿਆਂ ਦੇ ਜੱਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜੱਥੇਦਾਰ ਸਰਵਨ ਸਿੰਘ ਕੁਲਾਰ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਤੋਂ ਇਲਾਵਾ ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ ਨੇ ਵੀ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਉਹਨਾਂ ਸਮੂਹ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਇਤਿਹਾਸ ਸਾਡੀ ਮਹਾਨ ਵਿਰਾਸਤ ਹੈ ਜਿਸ ਨੂੰ ਸੰਭਾਲਣ ਦੀ ਅੱਜ ਬਹੁਤ ਲੋੜ ਹੈ। ਉਹਨਾਂ ਅਜੋਕੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨਾ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਆ। ਕਮੇਟੀ ਪ੍ਰਧਾਨ ਬਲਦੇਵ ਸਿੰਘ, ਮੀਤ ਪ੍ਰਧਾਨ ਰਜਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਲਖਵਿੰਦਰ ਸਿੰਘ ਤੋਂ ਇਲਾਵਾ ਕੁੰਦਨ ਸਿੰਘ, ਰਣਜੀਤ ਸਿੰਘ ਖਾਲਸਾ ਅਤੇ ਬੀਬੀ ਰਾਜਵਿੰਦਰ ਕੌਰ ਨੇ ਜੱਥੇਦਾਰ ਕੁਲਾਰ ਤੋਂ ਇਲਾਵਾ ਸਮੂਹ ਪਤਵੰਤਿਆਂ, ਸਹਿਯੋਗੀਆਂ ਅਤੇ ਸੇਵਾਦਾਰਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨਤ ਕੀਤਾ। ਚਾਹ ਪਕੌੜੇ ਅਤੇ ਜਲੇਬੀਆਂ ਅਤੇ ਲੰਗਰ ਦੀ ਸੇਵਾ ਸੇਵਾਦਾਰਾਂ ਵਲੋਂ ਅਤੁੱਟ ਵਰਤਾਈ ਗਈ। ਇਸ ਮੌਕੇ ਗੁਰਦੇਵ ਸਿੰਘ ਦੁੱਗਾ, ਅਮਨਦੀਪ ਸਿੰਘ, ਹਰਪਾਲ ਸਿੰਘ, ਸੇਵਾਦਾਰ ਗੁਰਨਾਮ ਸਿੰਘ, ਸੋਢੀ ਸਿੰਘ, ਜਸਵਿੰਦਰ ਸਿੰਘ ਖਾਲਸਾ ਰਾਮਪੁਰ ਸੁੰਨੜਾ, ਮਾਸਟਰ ਅਜੀਤ ਸਿੰਘ ਖਾਲਸਾ, ਜੋਗਿੰਦਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ, ਜਸਬੀਰ ਸਿੰਘ, ਗਗਨਦੀਪ ਸਿੰਘ, ਰਸ਼ਪਾਲ ਸਿੰਘ, ਜਰਨੈਲ ਸਿੰਘ, ਹਰਪਾਲ ਸਿੰਘ ਹਰਬੰਸਪੁਰ, ਮੁਖਤਿਆਰ ਸਿੰਘ, ਡਿਪਟੀ ਰਾਏ ਭਬਿਆਣਾ, ਹਰਨੇਕ ਸਿੰਘ ਉੱਚਾ, ਕਰਨੈਲ ਸਿੰਘ ਉੱਚਾ, ਹਰਭਜਨ ਸਿੰਘ ਉੱਚਾ ਤੋਂ ਇਲਾਵਾ ਹਰਨੇਕ ਸਿੰਘ, ਰਾਜਵਿੰਦਰ ਕੌਰ, ਸਰਬਜੀਤ ਕੌਰ, ਭਾਈ ਮੰਗਲ ਸਿੰਘ, ਭਾਈ ਜੋਧ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ, ਗੁਰਦਿੱਤ ਸਿੰਘ, ਬਲਜੀਤ ਸਿੰਘ, ਜਸਵੰਤ ਸਿੰਘ ਆਦਿ ਹਾਜਰ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।