Sliderपंजाब

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਾਨਸਾ ਵਿਖੇ ਪੁਲਿਸ ਬੁਰਛਾਗਰਦੀ ਦੀ ਨਿੰਦਾ

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਮਾਨਸਾ ਵਿਖੇ ਪੁਲਿਸ ਵਲੋਂ ਚਿੱਟੇ ਨਾਲ ਮਰੇ ਭੰਮੇ ਕਲਾਂ ਦੇ ਨੌਜਵਾਨ ਦੀ ਮ੍ਰਿਤਕ ਦੇਹ ਜ਼ਬਰੀ ਖੋਹਣ, ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸ਼ਾਂਤਮਈ ਮੋਰਚੇ ਦੀ ਅਗਵਾਈ ਕਰ ਰਹੀ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਰਵਿੰਦਰ ਕੌਰ ਅਤੇ ਹੋਰਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਅਤੇ ਲੋਕਾਂ ਉੱਤੇ ਅੰਨ੍ਹੀ ਬੁਰਛਾਗਰਦੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸਨੂੰ ਤਾਨਾਸ਼ਾਹੀ ਕਰਾਰ ਦਿੱਤਾ ਹੈ।
ਯੂਨੀਅਨ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ, ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਸ਼ਾਂਤਮਈ ਪ੍ਰਦਰਸ਼ਨ ਨੂੰ ਦਬਾਉਣ ਅਤੇ ਭੜਕਾਉਣ ਲਈ ਕੀਤੀਆਂ ਜਾ ਰਹੀਆਂ ਇਨ੍ਹਾਂ ਤਾਨਾਸ਼ਾਹੀ ਕਾਰਵਾਈਆਂ ’ਤੇ ਝਾੜੂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਨੂੰ ਪੁਲਿਸ ਰਾਜ ਬਣਾ ਕੇ ਲੋਕਾਂ ’ਤੇ ਕੀਤਾ ਜਾ ਰਿਹਾ ਤਸ਼ੱਦਦ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਹੈ। ਇਹ ਸਭ ਕੁਝ ਸ਼ਾਮ, ਦਾਮ, ਦੰਡ, ਭੇਦ ਦੀ ਨੀਤੀ ਅਪਣਾਉਣ ਵਾਲੇ ਧਾੜਵੀਆਂ ਦੇ ਇਸ਼ਾਰਿਆਂ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੰਨੀਂ ਬੁਰਛਾਗਰਦੀ ਪੁਲਿਸ ਨੇ ਭਗਵੰਤ ਸਿੰਘ ਮਾਨ ਸਰਕਾਰ ਦੇ ਇਸ਼ਾਰੇ ਉੱਤੇ ਅੱਜ ਸ਼ਾਂਤਮਈ ਪ੍ਰਦਰਸ਼ਨ ਉੱਤੇ ਮਾਨਸਾ ਵਿਖੇ ਕੀਤੀ ਹੈ। ਜੇਕਰ ਐਨੀਂ ਸਖ਼ਤੀ ਨਸ਼ਿਆਂ ਦੇ ਖ਼ਾਤਮੇ ਲਈ ਕੀਤੀ ਹੁੰਦੀ ਤਾਂ ਹਰ ਰੋਜ਼ ਅਨੇਕਾਂ ਨੌਜਵਾਨ ਮੌਤ ਦੇ ਮੂੰਹ ਵਿੱਚ ਨਾ ਜਾਂਦੇ ਅਤੇ ਘਰ ਘਰ ਮਾਤਮ ਨਾ ਹੁੰਦੇ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸੂਬਾ ਸਰਕਾਰ ਦੇ ਇਸ਼ਾਰੇ ਉੱਤੇ ਨਸ਼ਿਆਂ ਨਾਲ ਮਰਨ ਵਾਲਿਆਂ ਦੇ ਧੱਕੇ ਨਾਲ ਸੰਸਕਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ ਨਾ ਹੋ ਕੇ ਨਸ਼ਾ ਮਾਫ਼ੀਆ ਅਤੇ ਪੁਲਿਸ ਰਾਜ ਦੇ ਗੱਠਜੋੜ ਦਾ ਰਾਜ ਹੈ। ਜਥੇਬੰਦੀ ਨੇ ਗ੍ਰਿਫ਼ਤਾਰ ਆਗੂਆਂ ਤੇ ਲੋਕਾਂ ਨੂੰ ਤੁਰੰਤ ਰਿਹਾਅ ਕਰਨ, ਕਬਜ਼ੇ ਚ ਲਈ ਲਾਸ਼ ਪਰਿਵਾਰ ਹਵਾਲੇ ਕਰਨ ਅਤੇ ਨਸ਼ਿਆਂ ਦੇ ਖ਼ਾਤਮੇ ਤੇ ਨਸ਼ਾ ਸਮੱਗਲਰ, ਪੁਲਿਸ ਅਤੇ ਸਿਆਸਤਦਾਨਾਂ ਦੇ ਗੱਠਜੋੜ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਨਸ਼ਿਆਂ ਦੇ ਖ਼ਾਤਮੇ ਅਤੇ ਪੰਜਾਬ ਨੂੰ ਪੁਲਿਸ ਰਾਜ ਤਬਦੀਲ ਕਰਨ ਦੇ ਖਿਲਾਫ਼ ਮੈਦਾਨ ਵਿੱਚ ਨਿਤਰਨ ਦਾ ਸੱਦਾ ਦਿੱਤਾ।

ਕੈਪਸਨ: ਮਾਨਸਾ ਜ਼ਬਰ ਦਾ ਵਿਰੋਧ ਕਰਦੇ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਤਰਸੇਮ ਪੀਟਰ,ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ।

ਜਾਰੀ ਕਰਤਾ,
ਕਸ਼ਮੀਰ ਸਿੰਘ ਘੁੱਗਸ਼ੋਰ
8968684311

Related Articles

Back to top button