SliderUncategorizedपंजाब

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮਦਿਨ ਮੌਕੇ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਧਾਰਮਿਕ ਸਮਾਗਮ

ਜਲੰਧਰ: ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 76ਵੇਂ ਜਨਮਦਿਨ ਦੀ ਖੁਸ਼ੀ ਦੇ ਮੌਕੇ ’ਤੇ ਅੱਜ ਸ. ਮਨਜੀਤ ਸਿੰਘ ਟੀਟੂ ਵੱਲੋਂ ਬਸਤੀ ਸ਼ੇਖ ਸਥਿਤ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਉਪਰੰਤ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।
ਸ. ਮਨਜੀਤ ਸਿੰਘ ਟੀਟੂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਦਿਨ ਗੁਰਦੁਆਰਾ ਸਾਹਿਬ, ਮੰਦਰ ਜਾਂ ਕਿਸੇ ਹੋਰ ਧਾਰਮਿਕ ਸਥਾਨ ’ਤੇ ਜਾ ਕੇ ਅਰਦਾਸ ਅਤੇ ਧਾਰਮਿਕ ਸੇਵਾ ਕਰਕੇ ਮਨਾਇਆ ਜਾਵੇ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਜਨਮਦਿਨ ਨੂੰ ਪਟਾਕੇ ਚਲਾ ਕੇ ਮਨਾਉਣ ਦੀ ਬਜਾਏ ਧਾਰਮਿਕ ਸਥਾਨ ’ਤੇ ਜਾ ਕੇ ਦੇਸ਼ ਦੀ ਤਰੱਕੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਣੀ ਚਾਹੀਦੀ ਹੈ।

ਟੀਟੂ ਜੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦੇਸ਼ ਲਈ ਲੰਬੇ ਸਮੇਂ ਤੋਂ ਸੇਵਾ ਕੀਤੀ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਲਈ ਬਲ-ਬੁੱਧੀ ਅਤੇ ਤਾਕਤ ਦੀ ਕਾਮਨਾ ਕਰਦਿਆਂ ਉਨ੍ਹਾਂ ਦੀ ਲੰਬੀ ਉਮਰ ਲਈ ਅਰਦਾਸ ਕਰਨ ਦੀ ਗੱਲ ਕਹੀ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇਸੇ ਤਰ੍ਹਾਂ ਦੇਸ਼ ਦੀ ਸੇਵਾ ਕਰਦੇ ਰਹਿਣ ਅਤੇ ਦੇਸ਼ ਹਮੇਸ਼ਾ ਤਰੱਕੀ ਤੇ ਚੜ੍ਹਦੀ ਕਲਾ ਵਿੱਚ ਰਹੇ। ਟੀਟੂ ਜੀ ਨੇ ਕਿਹਾ ਕਿ ਗੁਰਬਾਣੀ ਅਤੇ ਅਰਦਾਸ ਰਾਹੀਂ ਕਿਸੇ ਵੀ ਸ਼ੁਭ ਮੌਕੇ ਨੂੰ ਯਾਦ ਕਰਨਾ ਸਾਡੀ ਧਾਰਮਿਕ ਪਰੰਪਰਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਦੇਸ਼ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ।

ਇਸ ਮੌਕੇ ਹਾਜ਼ਰ ਹੋਏ ਸ. ਮਨਜੀਤ ਸਿੰਘ ਟੀਟੂ, ਕੌਂਸਲਰ ਵਾਰਡ ਨੰਬਰ 50 ਅਤੇ ਲੀਡਰ ਆਫ਼ ਓਪੋਜ਼ੀਸ਼ਨ, ਨਗਰ ਨਿਗਮ ਜਲੰਧਰ, ਸੋਨੂੰ ਚੌਹਾਨ (ਮਾਡਲ ਹਾਊਸ ਮੰਡਲ ਪ੍ਰਧਾਨ), ਤਰਲੋਚਨ ਸਿੰਘ ਛਾਬੜਾ , ਅਮਰਪ੍ਰੀਤ ਸਿੰਘ ਰਿੰਕੂ, ਹਰਜੀਤ ਸਿੰਘ ਬਾਬਾ, ਪ੍ਰਿਤਪਾਲ ਸਿੰਘ ਲੱਕੀ, ਗੁਰਸ਼ਰਨ ਸਿੰਘ ਸ਼ੰਨੂ, ਗਗਨ ਨਾਰੰਗ, ਯੋਗੇਸ਼ ਮਲਹੋਤਰਾ, ਰਮਨ ਪਾਭੀ , ਪ੍ਰਦੀਪ ਜੀ, ਜੋਤੀ ਟੰਡਨ, ਨੰਦਾ ਜੀ, ਗੋਰੀ ਪਟਾਕਾ, ਸੰਨੀ ਟੈਂਟ, ਕੁੱਕੂ ਭਾਰਦਵਾਜ, ਸੀਮਾ ਰਾਣੀ, ਰਜਨੀ ਬਾਲਾ, ਰਮੇਸ਼ ਨਿਸ਼ਚਲ, ਰਾਜਨ ਸੋੰਧੀ, ਸੂਰਜ ਕੁਮਾਰ, ਪੁਨੀਤ ਚਾਵਲਾ, ਸੁਰਿੰਦਰ ਕੁਮਾਰ ਸ਼ਿੰਦਾ, ਕਮਲ ਭੱਲਾ, ਵਿਜੈ ਰਾਣਾ, ਪ੍ਰਿੰਸ ਅਤੇ ਇੰਦਰਜੀਤ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ।

ਸਮਾਗਮ ਦੌਰਾਨ ਹਾਜ਼ਰ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਉਪਰੰਤ ਸੰਗਤਾਂ ਨੂੰ ਲੰਗਰ ਵਰਤਾਇਆ ਗਿਆ। ਸਮਾਗਮ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਦਾ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ ਗਿਆ।

Related Articles

Back to top button