ਫਗਵਾੜਾ 1 ਸਤੰਬਰ (ਸ਼ਿਵ ਕੋੜਾ) ਪੰਜਾਬ ਸਰਕਾਰ ਵਲੋਂ 30 ਸਤੰਬਰ ਤੱਕ ਚਾਲੂ ਸਾਲ 2023-24 ਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਛੋਟ ਦਿੱਤੀ ਜਾ ਰਹੀ ਹੈ, ਜਿਸਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਪ੍ਰਾਪਰਟੀ ਟੈਕਸ ਸ਼ਾਖਾ ਆਮ ਦਿਨਾਂ ਵਾਂਗ ਸ਼ਨੀਵਾਰ ਨੂੰ ਵੀ ਖੁੱਲੀ ਰਹੇਗੀ ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰ ਵਿਭਾਗ ਵਲੋਂ ਦਿੱਤੀ ਜਾ ਰਹੀ ਛੋਟ ਸਮੇਤ ਸ਼ਹਿਰਵਾਸੀ ਆਪਣਾ ਪ੍ਰਾਪਰਟੀ ਟੈਕਸ ਆਨਲਾਈਨ ਵੀ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਨਲਾਈਟ ਟੈਕਸ mseva.lgpunjab.gov.in ’ਤੇ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ 30 ਸਤੰਬਰ ਤੱਕ ਆਪਣਾ ਬਣਦਾ ਟੈਕਸ ਜਮ੍ਹਾਂ ਕਰਵਾ ਕੇ 10 ਫੀਸਦੀ ਛੋਟ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਸਮੇਂ ਸਿਰ ਟੈਕਸ ਜਮ੍ਹਾਂ ਨਾ ਕਰਵਾਉਣ ’ਤੇ ਸਾਲਾਨਾ 20 ਫੀਸਦੀ ਜ਼ੁਰਮਾਨਾ ਅਤੇ ਸਾਲਾਨਾ 18 ਫੀਸਦੀ ਵਿਆਜ਼ ਪੈ ਸਕਦਾ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।