Sliderपंजाब

ਹਲਕਾ ਸੈਂਟਰਲ ‘ਚ ਲਗਿਆ ਵੱਡਾ ਬਲੱਡ ਡੋਨੇਸ਼ਨ ਕੈਂਪ, ਨੌਜਵਾਨਾਂ ਨੇ ਦਿਖਾਈ ਮਨੁੱਖਤਾ ਦੀ ਮਿਸਾਲ – ਸੁਖਮਿੰਦਰ ਸਿੰਘ ਰਾਜਪਾਲ

ਅੱਜ ਹਲਕਾ ਸੈਂਟਰਲ ਦੇ ਗੀਤਾ ਮੰਦਰ ਆਦਰਸ਼ ਨਗਰ ਵਿਖੇ ਇੱਕ ਵਿਸ਼ਾਲ ਬਲੱਡ ਡੋਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲਾਡੋਵਾਲੀ ਯੂਥ ਕਲੱਬ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਨੌਜਵਾਨਾਂ ਨੇ ਉਤਸ਼ਾਹ ਨਾਲ ਖੂਨ ਦਾਨ ਕਰਕੇ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੱਤਾ ਅਤੇ ਲੋੜਵੰਦ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਆਪਣਾ ਯੋਗਦਾਨ ਪਾਇਆ।

ਕੈਂਪ ਵਿੱਚ ਮੁੱਖ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸਪੋਕਸਪਰਸਨ ਸੁਖਮਿੰਦਰ ਸਿੰਘ ਰਾਜਪਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨ ਦਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਦੀ ਸੇਵਾ ਭਾਵਨਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਖੂਨ ਦਾਨ ਸਭ ਤੋਂ ਵੱਡੀ ਸੇਵਾ ਹੈ, ਜਿਸ ਨਾਲ ਕਿਸੇ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ।

ਰਾਜਪਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜੇ ਅਸੀਂ ਸਮਾਜ ਵਿੱਚ ਲੋਕਾਂ ਦੀ ਮਦਦ ਕਰਨੀ ਚਾਹੁੰਦੇ ਹਾਂ ਤਾਂ ਹਰ ਇੱਕ ਵਿਅਕਤੀ ਨੂੰ ਖੂਨ ਦਾਨ ਜਰੂਰ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਦੇ ਕੈਂਪ ਨਾ ਸਿਰਫ਼ ਜਾਨਾਂ ਬਚਾਉਂਦੇ ਹਨ, ਸਗੋਂ ਨੌਜਵਾਨਾਂ ਵਿੱਚ ਸੇਵਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।

ਕੈਂਪ ਦੌਰਾਨ ਮੌਜੂਦ ਲੋਕਾਂ ਨੇ ਵੀ ਇਸ ਉਪਰਾਲੇ ਦੀ ਖੂਬ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਮਾਜਿਕ ਕਾਰਜ ਕਰਦੇ ਰਹਿਣ ਦਾ ਸੰਕਲਪ ਲਿਆ ! ਅੱਜ ਇਸ ਕੈਂਪ ਵਿੱਚ ਇਨ੍ਹਾ ਨੌਜਵਾਨਾਂ ਨੇ ਹਿੱਸਾ ਲਿਆ ਲਾਡੋਵਾਲੀ ਯੂਥ ਕਲੱਬ ਦੇ ਪ੍ਰਧਾਨ ਅਜੇ ਕੁਮਾਰ, ਵਿਕਾਸ ਕਪੂਰ, ਗੋਰਾ ਬਟੱਲਾ, ਪਾਲੀ ਬਾਬਾ, ਸੂਰਜ ਕੁਮਾਰ, ਮਨਦੀਪ ਸਿੰਘ, ਅਮਨਦੀਪ ਸਿੰਘ ਬਾਜਵਾ, ਜਿੰਮੀ ਕਪੂਰ, ਵਿਕਾਸ, ਜਸਕਰਨ ਸਿੰਘ, ਸਿਮਰਨ ਸਿੰਘ, ਆਕਾਸ਼, ਸਾਹਿਲ ਸ਼ਰਮਾ। ਰੋਬਿਨ, ਬਬਲੂ, ਮਾਈਕਲ ਆਦਿ ਹਾਜ਼ਿਰ ਸੀ !

Related Articles

Back to top button