
ਸਿੱਖਿਆ, ਖੋਜ, ਸੱਭਿਆਚਾਰ ਅਤੇ ਖੇਡਾਂ ਦੇ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਕੁਲਦੀਪ ਸੋਢੀ ਨੇ ਬਤੌਰ ਨੋਡਲ ਅਫ਼ਸਰ (ਪੀ.ਐਮ.ਐਸ.) ਵਜੋਂ ਅਹੁਦਾ ਸੰਭਾਲਿਆ। ਕਾਲਜ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਅਤੇ ਅਧਿਆਪਕ ਸਾਹਿਬਾਨ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਉਨਾਂ ਨੂੰ ਪੀ.ਐਮ.ਐਸ. ਦੇ ਕੰਮਾਂ ਨੂੰ ਹੋਰ ਉਸਾਰੂ ਢੰਗ ਨਾਲ ਕਰਨ ਲਈ ਸ਼ੁਭ ਇੱਛਾਵਾਂ ਦਿੱਤੀਆਂ। ਪ੍ਰੋ. ਸੋਡੀ ਦੀ ਕਾਲਜ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਕਾਲਜ ਗਵਰਨਿੰਗ ਕੌਂਸਲ ਤੇ ਕਾਲਜ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਵੱਲੋਂ ਪੀ.ਐਮ.ਐਸ. ਦੀ ਮਹੱਤਵਪੂਰਨ ਜਿੰਮੇਵਾਰੀ ਸੌਂਪੀ ਗਈ। ਪ੍ਰੋ. ਕੁਲਦੀਪ ਸੋਢੀ ਨੇ ਭਰੋਸਾ ਦਵਾਇਆ ਕਿ ਉਹ ਮਿਲੀ ਅਹਿਮ ਜਿੰਮੇਵਾਰੀ ਨੂੰ ਆਪਣੀ ਟੀਮ ਨਾਲ ਪੂਰੀ ਇਮਾਨਦਾਰੀ ਤੇ ਤੇ ਸੁਜੱਗਤਾ ਨਾਲ ਨਿਭਾਉਣਗੇ। ਇਸ ਮੌਕੇ ਡਾ. ਹਰਜੀਤ ਸਿੰਘ ਮੁਖੀ ਗਣਿਤ ਵਿਭਾਗ, ਕੰਵਰ ਸੁਖਜੀਤ ਸਿੰਘ ਦਫ਼ਤਰ ਸੁਪਰਡੈਂਟ ਵੀ ਹਾਜ਼ਰ ਸਨ।