
ਪੰਜਾਬ ਦੇ ਸਾਬਕਾ ਮੰਤਰੀ ਅਤੇ ਜਲੰਧਰ ਦੇ ਸਾਬਕਾ ਸਾਂਸਦ ਸ਼੍ਰੀ ਯਸ਼ ਜੀ ਦੀ ਅੱਜ ਬਰਸੀ ਦੇ ਮੌਕੇ ਤੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਵਲੋ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਮੌਕੇ ਤੇ ਰਜਿੰਦਰ ਬੇਰੀ ਨੇ ਕਿਹਾ ਕਿ ਸ਼੍ਰੀ ਯਸ਼ ਜੀ ਕੋਲੋ ਜੀਵਨ ਵਿਚ ਬਹੁਤ ਕੁਝ ਸਿੱਖਣ ਨੂੰ ਮਿਲਿਆ । ਸਵ ਸ਼੍ਰੀ ਯਸ਼ ਜੀ ਨੇ ਆਪਣੇ ਕਾਰਜਕਾਲ ਦੌਰਾਨ ਸ਼ਹਿਰ ਦੇ ਵਿਕਾਸ ਲਈ ਬਹੁਤ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਅਤੇ ਲੋਕਾਂ ਦੀ ਸੇਵਾ ਕੀਤੀ ।