

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ਸ੍ਰੀ ਗੁਰਨਾਮ ਸਿੰਘ ਵਿਰਕ, ਸੂਬਾ ਪ੍ਰਧਾਨ, ਸ੍ਰੀ ਤਰਸੇਮ ਸਿੰਘ ਭੱਠਲ, ਸੂਬਾ ਜਨਰਲ ਸਕੱਤਰ ਅਤੇ ਸ੍ਰੀ ਰਘਬੀਰ ਸਿੰਘ ਬਡਵਾਲ, ਸੂਬਾ ਚੇਅਰਮੈਨ ਜੀ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਕਲੈਰੀਕਲ ਕਰਮਚਾਰੀਆਂ ਦੀਆਂ ਮੰਗਾਂ ਲਈ ਸੰਘਰਸ਼ ਦਿੱਤਾ ਗਿਆ👇
03 ਨਵੰਬਰ ਨੂੰ ਸਮੂਹ ਜਿਲ੍ਹਿਆਂ ਵਿੱਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ।
04 ਨਵੰਬਰ ਨੂੰ ਸਮੁੱਚੇ ਵਿਭਾਗਾਂ ਵੱਲੋਂ ਜਿਲਾ ਹੈੱਡ ਕੁਆਰਟਰਾਂ ਤੇ ਸਰਕਾਰ ਦੇ ਪੁਤਲੇ ਫ਼ੂਕੇ ਜਾਣਗੇ।
05 ਅਤੇ 06 ਨਵੰਬਰ ਦੋ ਦਿਨ ਕਲਮਛੋੜ ਹੜਤਾਲ ਕਰਕੇ ਸਮੁੱਚਾ ਕੰਮ ਬੰਦ ਰੱਖਿਆ ਜਾਵੇਗਾ।
ਤੇਜਿੰਦਰ ਸਿੰਘ ਨੰਗਲ



