Sliderपंजाब

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਵੱਲੋਂ ਦਿੱਤੇ ਸੂਬਾ ਪੱਧਰੀ ਐਕਸ਼ਨ ਤਹਿਤ ਜ਼ਿਲ੍ਹਾ ਇਕਾਈ PSMSU ਜਲੰਧਰ ਵੱਲੋਂ ਅੱਜ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ ਨੂੰ ਐਂਟੀ ਸਟੇਟ ਕਹਿਣ ਦੇ ਵਿਰੋਧ ਵਿੱਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਮੁਲਾਜ਼ਮਾਂ ਵੱਲੋਂ ਹੱਥਾਂ ਵਿੱਚ ਰਾਸ਼ਟਰੀ ਝੰਡੇ ਫੜ੍ਹੇ ਗਏ, ਇਸ ਰਾਹੀਂ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦਿੱਤਾ ਗਿਆ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਦੇਸ਼ ਵਿਰੋਧੀ ਨਹੀਂ, ਸਗੋਂ ਮੁਲਾਜ਼ਮਾਂ ਦਾ ਲੋਕਤੰਤਰਿਕ ਅਤੇ ਸੰਵਿਧਾਨਕ ਹੱਕ ਹੈ।

ਜਥੇਬੰਦੀ ਦੇ ਆਗੂ ਤੇਜਿੰਦਰ ਸਿੰਘ ਨੰਗਲ ਅਤੇ ਜੋਰਾਵਰ ਸਿੰਘ ਨੇ ਵਿੱਤ ਮੰਤਰੀ ਪੰਜਾਬ ਦੇ ਉਕਤ ਬਿਆਨ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮ ਜਥੇਬੰਦੀਆਂ ਨੂੰ ਐਂਟੀ ਸਟੇਟ ਕਹਿਣ ਵਾਲੇ ਸ਼ਬਦ ਤੁਰੰਤ ਵਾਪਸ ਲਏ ਜਾਣ।

ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ ਕਰਦੇ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ 17-07-2020 ਵਾਲਾ ਮੁਲਾਜ਼ਮ ਮਾਰੂ ਪੱਤਰ ਤੁਰੰਤ ਰੱਦ ਕਰਕੇ ਕਰਮਚਾਰੀਆਂ ਨੂੰ 31100/- ਬੇਸਿਕ ਤਨਖਾਹ ਦਿੱਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਹੋਵੇ, ਏ.ਸੀ.ਪੀ. ਸਕੀਮ ਤੁਰੰਤ ਲਾਗੂ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, 2.59 ਦੇ ਗੁਣਾਂਕ ਨਾਲ ਪੈਨਸ਼ਨਰਾਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾਵੇ, ਪਰਖ ਕਾਲ ਦੌਰਾਨ ਮੁਲਾਜ਼ਮਾਂ ਨੂੰ ਪੂਰੇ ਤਨਖਾਹੀ ਭੱਤੇ ਦਿੱਤੇ ਜਾਣ, ਬਰਾਬਰ ਕੰਮ ਲਈ ਬਰਾਬਰ ਉਜਰਤ ਦਿੱਤੀ ਜਾਵੇ, ਬੰਦ ਕੀਤੇ ਗਏ ਭੱਤੇ ਤੁਰੰਤ ਬਹਾਲ ਕੀਤੇ ਜਾਣ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡੀ.ਏ. ਸਬੰਧੀ ਫੈਸਲੇ ਨੂੰ ਤੁਰੰਤ ਲਾਗੂ ਕਰਕੇ ਬਣਦਾ ਮਹਿੰਗਾਈ ਭੱਤਾ ਅਤੇ ਬਕਾਇਆ ਜਾਰੀ ਕੀਤਾ ਜਾਵੇ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ, ਪਵਨ ਕੁਮਾਰ, ਹਰਮਨ, ਜਸਵੰਤ ਸਿੰਘ, ਹਰਭਜਨ ਸਿੰਘ, ਸੁਖਜੀਤ ਸਿੰਘ ਸਿੱਖਿਆ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਤੋਂ ਮੁਲਾਜ਼ਮ ਸਾਥੀ ਹਾਜ਼ਰ ਆਏ।

Related Articles

Back to top button