ਜਲੰਧਰ (01-09-2022): ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਲਈ ਦਵਾਈਆਂ ਦੀ ਭੇਜੀ ਗਈ ਦੂਜੀ ਖੇਪ ਸਿਵਲ ਸਰਜਨ ਦਫਤਰ ਦੇ ਮੈਡੀਸਨ ਸਟੋਰ ‘ਤੇ ਪਹੁੰਚ ਗਈ ਹੈ। ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਸਿਹਤ ਵਿਭਾਗ ਵੱਲੋਂ ਜਲੰਧਰ ਜਿਲ੍ਹੇ ਵਿੱਚ 15 ਅਗਸਤ ਨੂੰ 6 ਆਮ ਆਦਮੀ ਕਲੀਨਿਕ ਕਬੀਰ ਵਿਹਾਰ, ਰਾਜਨ ਕਲੋਨੀ, ਅਲਾਵਲਪੁਰ, ਫਰਵਾਲਾ,  ਪਾਸਲਾ ਅਤੇ ਰਸੂਲਪੁਰ ਵਿਖੇ ਲੋਕਾਂ ਨੂੰ ਘਰ ਦੇ ਨਜਦੀਕ ਹੀ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਖੋਲੇ ਗਏ ਸੀ। ਇਨ੍ਹਾਂ ਕਲੀਨਿਕਾਂ ਵਿੱਚ ਮੈਡੀਕਲ ਅਫ਼ਸਰ ਫਾਰਮਾਸਿਸਟ ਅਤੇ ਕਲੀਨਿਕ ਅਸਿਸਟੈਂਟ ਤਾਇਨਾਤ ਹਨ। ਜਿਨ੍ਹਾਂ ਵੱਲੋਂ ਆਉਣ ਵਾਲੇ ਮਰੀਜਾਂ ਨੂੰ ਮੁਫ਼ਤ ਦਵਾਈਆਂ ਅਤੇ ਬਲੱਡ ਟੈਸਟ ਦੀ ਸਹੂਲਤ ਦਿੱਤੀ ਜਾ ਰਹੀ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।