ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫ਼ਾਰ ਐੱਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। l ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ-ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।