Sliderपंजाब

ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਵਿੱਚ ਸ਼ਾਮ 7:00 ਵਜੇ ਤੋਂ

ਜ਼ਿਲ੍ਹਾ ਕਪੂਰਥਲਾ ‘ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਮਨਾਹੀ-ਜ਼ਿਲ੍ਹਾ ਮੈਜਿਸਟਰੇਟ

ਫ਼ਗਵਾੜਾ-11 ਅਪ੍ਰੈਲ (ਸ਼ਿਵ ਕੌੜਾ) ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਵਿੱਚ ਸ਼ਾਮ 7:00 ਵਜੇ ਤੋਂ ਸਵੇਰੇ 06:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਕਪੂਰਥਲਾ ਅੰਦਰ ਕਣਕ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਹੀਂ ਵਰਤਿਆ ਜਾਵੇਗਾ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਵਲੋਂ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਕਣਕ ਦੀ ਰਹਿੰਦ ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਉਕਤ ਇਹ ਦੋਵੇਂ ਹੁਕਮ 02 ਮਈ 2025 ਤੱਕ ਲਾਗੂ ਰਹਿਣਗੇ।

Related Articles

Back to top button