ਨਵੀਂ ਦਿੱਲੀ, : ਵੀਰਵਾਰ, 19 ਮਈ ਨੂੰ, ਇਸ ਮਹੀਨੇ ਦੂਜੀ ਵਾਰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। 14.2 ਕਿਲੋ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 3.50 ਰੁਪਏ ਦਾ ਵਾਧਾ ਕੀਤਾ ਗਿਆ ਹੈ ਜਦੋਂ ਕਿ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 8 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਹੁਣ ਦੇਸ਼ ਭਰ ਦੇ ਲਗਭਗ ਸਾਰੇ ਸ਼ਹਿਰਾਂ ‘ਚ ਘਰੇਲੂ ਸਿਲੰਡਰ ਦੀ ਕੀਮਤ 1000 ਰੁਪਏ ਨੂੰ ਪਾਰ ਕਰ ਗਈ ਹੈ। ਦਿੱਲੀ ‘ਚ 14 ਕਿਲੋ ਦੇ ਸਿਲੰਡਰ ਦੀ ਕੀਮਤ ਹੁਣ 1003 ਰੁਪਏ ਹੋ ਗਈ ਹੈ। ਮੁੰਬਈ ‘ਚ ਘਰੇਲੂ ਰਸੋਈ ਗੈਸ ਦੀ ਕੀਮਤ 1002.50 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ ਜਦਕਿ ਕੋਲਕਾਤਾ ‘ਚ 14 ਕਿਲੋ ਦੇ ਸਿਲੰਡਰ ਲਈ ਖਪਤਕਾਰ ਨੂੰ 1,029 ਰੁਪਏ ਖਰਚ ਕਰਨੇ ਪੈਣਗੇ। ਚੇਨਈ ‘ਚ ਅੱਜ ਤੋਂ ਇਸ ਦੀ ਕੀਮਤ 1018.5 ਰੁਪਏ ਹੋਵੇਗੀ। ਇਸ ਤੋਂ ਪਹਿਲਾਂ 7 ਮਈ ਨੂੰ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਉਦੋਂ ਵੀ ਘਰੇਲੂ ਸਿਲੰਡਰਾਂ ਦੇ ਨਾਲ ਵਪਾਰਕ ਸਿਲੰਡਰ ਵੀ ਮਹਿੰਗਾ ਕਰ ਦਿੱਤਾ ਗਿਆ ਸੀ।ਤੁਹਾਨੂੰ ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਐਲਪੀਜੀ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਪਰ ਮਈ ਮਹੀਨੇ ਵਿੱਚ ਇਹ ਤੀਜੀ ਵਾਰ ਹੈ ਜਦੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਜ਼ਾਹਿਰ ਹੈ ਕਿ ਆਮ ਆਦਮੀ ‘ਤੇ ਮਹਿੰਗਾਈ ਦਾ ਬੋਝ ਵਧਿਆ ਹੈ। ਤਾਜ਼ਾ ਵਾਧੇ ਤੋਂ ਬਾਅਦ ਪਟਨਾ ਵਿੱਚ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ 1,100 ਰੁਪਏ ਤੋਂ ਪਾਰ ਹੋ ਗਈ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।