ਫਗਵਾੜਾ, 24 ਜਨਵਰੀ (ਸ਼ਿਵ ਕੋੜਾ) ਬਲੱਡ ਬੈਂਕ(ਸੈਂਟਰ), ਗੁਰੂ ਹਰਿਗੋਬਿੰਦ ਨਗਰ ਫਗਵਾੜਾ ਵਿਖੇ ਕੋਵਿਡ-19 ਟੀਕਾਕਰਣ ਟੀਮ ਵਲੋਂ ਲਗਾਏ ਗਏ ਕੈਂਪ ਦੌਰਾਨ, ਮਲਕੀਅਤ ਸਿੰਘ ਰਗਬੋਤਰਾ ਪ੍ਰਧਾਨ ਬਲੱਡ ਡੋਨਰਜ਼ ਕੌਂਸਲ ਸਮੇਤ ਦਰਜਨਾਂ ਲੋਕਾਂ ਨੇ ਟੀਕਾਕਰਣ ਕਰਵਾਇਆ। ਇਸ ਮੌਕੇ ਬੋਲਦਿਆਂ ਮਲਕੀਅਤ ਸਿੰਘ ਰਗਬੋਤਰਾ ਨੇ ਕਿਹਾ ਕਿ ਕੋਵਿਡ ਤੋਂ ਸੁਚੇਤ ਰਹਿਣ ਦੀ ਲੋੜ ਹੈ ਅਤੇ ਟੀਕਾਕਰਣ ਨਾਲ ਕੋਵਿਡ ਤੋਂ ਬਚਿਆ ਜਾ ਸਕਦਾ ਹੈ। ਉਹਨਾ ਨੇ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਕੋਵਿਡ ਟੀਕਾਕਰਨ ਟੀਮਾਂ ਤੋਂ ਟੀਕਾਕਰਣ ਕਰਵਾਉਣ। ਇਸ ਸਮੇਂ ਹੋਰਨਾਂ ਤੋਂ ਬਿਨ੍ਹਾਂ ਮਨੋਜ ਮਿੱਢਾ, ਪ੍ਰਿੰ: ਗੁਰਮੀਤ ਸਿੰਘ ਪਲਾਹੀ, ਪ੍ਰਿੰਸੀਪਲ ਪ੍ਰੇਮ ਪਾਲ ਪੱਬੀ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।