
8 ਮਾਰਚ(),ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਨੇ ਅਨੇਕਾਂ ਵਾਰ ਜਨਤਕ ਐਲਾਨ ਕਰਦੇ ਹੋਏ ਕਿਹਾ ਕਿ ਰੁਜ਼ਗਾਰ ਪ੍ਰਾਪਤੀ ਲਈ ਧਰਨੇ ਮੁਜ਼ਾਹਰੇ ਲਗਾਉਂਦੇ ਓਵਰ ਏਜ਼ ਹੋ ਚੁੱਕੇ ਉਮੀਦਵਾਰਾਂ ਨੂੰ ਪੰਜਾਬ ਸਰਕਾਰ ਆਉਂਦੀਆਂ ਭਰਤੀਆਂ ਵਿੱਚ ਉਮਰ ਹੱਦ ਛੋਟ ਦੇਵੇਗੀ।
ਅਜਿਹਾ ਬਿਆਨ ਉਹਨਾਂ ਅੱਜ ਕਿਸੇ ਸਮਾਗਮ ਦੌਰਾਨ ਮੁੜ ਜਾਰੀ ਕੀਤਾ ਹੈ।ਜਿਸ ਕਾਰਨ ਪਿਛਲੀਆਂ ਸਰਕਾਰਾਂ ਮੌਕੇ ਨੌਕਰੀ ਉਡੀਕਦੇ ਓਵਰ ਏਜ਼ ਹੋ ਚੁੱਕੇ ਬੇਰੁਜ਼ਗਾਰਾਂ ਨੂੰ ਮੁੜ ਧੀਰਜ ਮਿਲਿਆ ਹੈ।
ਇਸ ਸੰਬਧੀ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਨਵੀਨਰ ਅਤੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਅਨੇਕਾਂ ਵਾਰ ਅਜਿਹੇ ਬਿਆਨ ਦੇ ਕੇ ਵਾਹਵਾ ਖੱਟ ਚੁੱਕੇ ਹਨ।ਜਿਸ ਕਾਰਨ ਆਮ ਲੋਕਾਂ ਨੂੰ ਭੁਲੇਖਾ ਪੈਂਦਾ ਹੈ ਕਿ ਪਿਛਲੀਆਂ ਸਰਕਾਰਾਂ ਮੌਕੇ ਉਮਰ ਲੰਘਾ ਚੁੱਕੇ ਬੇਰੁਜ਼ਗਾਰਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੌਕਾ ਦਿੱਤਾ ਹੈ।ਜਦਕਿ ਅਮਲੀ ਰੂਪ ਵਿੱਚ ਅਜੇ ਤੱਕ ਅਜਿਹਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ।ਉਹਨਾਂ ਕਿਹਾ ਕਿ ਸ੍ਰ ਮਾਨ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਖੜ੍ਹ ਕੇ ਰੱਖੜ ਪੁੰਨਿਆ ਮੌਕੇ ਅਤੇ 3 ਦਸੰਬਰ ਨੂੰ ਪਟਿਆਲਾ ਦੀ ਥਾਪਰ ਯੂਨੀਵਰਸਿਟੀ ਵਿਖੇ ਇਕ ਸਮਾਗਮ ਦੌਰਾਨ ਅਜਿਹੇ ਐਲਾਨ ਕੀਤੇ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਜਲਦੀ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਉਮਰ ਹੱਦ ਛੋਟ ਦੇ ਕੇ ਅਸਾਮੀਆਂ ਜਾਰੀ ਕੀ ਸਾਰੇ ਬੇਰੁਜ਼ਗਾਰ ਓਵਰ ਏਜ਼ ਹੋ ਚੁੱਕੇ ਉਮੀਦਵਾਰਾਂ ਨੂੰ ਅਪਲਾਈ ਕਰਨ ਦਾ ਮੌਕਾ ਦੇਵੇ।ਉਹਨਾਂ ਕਿਹਾ ਕਿ ਸਿਹਤ ਵਿਭਾਗ ਵਿੱਚ 822 ਕੁਲ ਅਸਾਮੀਆਂ ਅਤੇ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ 270 ਪੋਸਟਾਂ ਦਾ ਐਲਾਨ ਹੋਇਆ ਹੈ।ਪ੍ਰੰਤੂ ਉਨ੍ਹਾਂ ਦਾ ਇਸ਼ਤਿਹਾਰ ਜਾਰੀ ਹੋਣ ਤੋਂ ਪਹਿਲਾਂ ਉਮਰ ਹੱਦ ਛੋਟ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ।ਕਿਉਕਿ ਹਜ਼ਾਰਾਂ ਬੇਰੁਜ਼ਗਾਰ ਉਮੀਦਵਾਰ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤੋਂ ਸਾਲਾਂ ਵਿੱਚ ਕੋਈ ਵੀ ਪੋਸਟ ਨਾ ਆਉਣ ਕਾਰਨ ਓਵਰ ਏਜ਼ ਹੋ ਚੁੱਕੇ ਹਨ।