Sliderपंजाब

ਭਗਵੰਤ ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਾਕਾਮ :- ਬਿਕਰਮਜੀਤ ਸਿੰਘ ਚੀਮਾ

ਚੰਡੀਗੜ () 27/07/2024
ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਚੰਡੀਗੜ ਤੋ ਬਿਆਨ ਜਾਰੀ ਕਰਦਿਆਂ ਭਗਵੰਤ ਮਾਨ ਸਰਕਾਰ ਤੇ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਕਿਸਾਨਾਂ ਦੇ ਮੁੱਦਿਆਂ ਤੇ ਰਾਜਨੀਤੀ ਕਰਕੇ ਸਰਕਾਰ ਬਣਾਈ ,ਪੰਜਾਬ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕੀਤੇ । ਉਹਨਾਂ ਕਿਹਾ ਕਿ ਹੁਣ ਪੰਜਾਬ ਦੇ ਕਿਸਾਨ ਝੋਨੇ ਦੀ ਫਸਲ ਲਈ ਲੋੜ ਅਨੁਸਾਰ ਬਿਜਲੀ ਤੇ ਪਾਣੀ ਨਾ ਮਿਲਣ ਕਾਰਨ ਪਰੇਸ਼ਾਨ ਹਨ ,ਭਗਵੰਤ ਮਾਨ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ ਕਿਸਾਨਾਂ ਦੀ ਸਾਰ ਨਹੀ ਲੈ ਰਹੀ ਹੈ ।ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਅਣਦੇਖੀ ਕਾਰਨ ਪੰਜਾਬ ਦੇ ਕਿਸਾਨ ਆਪਣੀਆਂ ਫਸਲਾਂ ਦੀ ਬਿਜਾਈ ਨਹੀ ਕਰ ਸਕੇ ।ਕਿਉਂਕਿ ਪੰਜਾਬ ਵਿੱਚ ਲੋੜ ਅਨੁਸਾਰ ਬਾਰਸ਼ ਨਾ ਹੋਣ ਕਾਰਨ ਕਿਸਾਨਾਂ ਨੂੰ ਬਿਜਲੀ ਅਤੇ ਨਹਿਰੀ ਪਾਣੀ ਦੀ ਸਖ਼ਤ ਜ਼ਰੂਰਤ ਹੈ,ਪਰ ਪੰਜਾਬ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਾਕਾਮ ਸਾਬਤ ਹੋਈ ਹੈ ।ਬਿਕਰਮਜੀਤ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਤੇ ਨਹਿਰੀ ਪਾਣੀ ਮੁਹੱਈਆਂ ਕਰਵਾਉਣ ।

Related Articles

Back to top button