ਚੰਡੀਗੜ੍ਹ..26ਸਤੰਬਰ..ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ‘ਚ ਸ਼ਾਮਿਲ ਅੱਠ ਮਜ਼ਦੂਰ ਜਥੇਬੰਦੀਆਂ ਨੇ ਅੱਜ ਲੁਧਿਆਣਾ ਵਿਖੇ ਮੀਟਿੰਗ ਕਰਕੇ ਐਲਾਨ ਕੀਤਾ ਹੈ ਕਿ 9-10-11ਦਸੰਬਰ ਨੂੰ ਪੰਜਾਬ ਦੇ ਚਾਰ ਮੰਤਰੀਆਂ ,ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁਡੀਆ,ਹਰਭਜਨ ਸਿੰਘ ਈਟੀਓ ਅਤੇ ਬਲਕਾਰ ਸਿੰਘ ਦੇ ਘਰਾਂ ਅੱਗੇ ਤਿੰਨ ਦਿਨ ਲਗਾਤਾਰ ਧਰਨੇ ਲਾਏ ਜਾਣਗੇ। ਇਸ ਸੰਬੰਧੀ ਅੱਜ ਤੋਂ ਹੀ ਪਿੰਡਾਂ ਅੰਦਰ ਮਜਦੂਰਾਂ ਨੂੰ ਚੇਤਨ ਅਤੇ ਲਾਮਬੰਦ ਕਰਨ ਲਈ ਮੁਹਿੰਮ ਵਿੱਢੀ ਜਾਵੇਗੀ। ਅੱਜ ਇਥੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਸਾਥੀ ਗੁਰਮੇਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲਗਾਤਾਰ ਮਜਦੂਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਦੀ ਆ ਰਹੀ ਹੈ।ਉਹਨਾਂ ਕਿਹਾ ਕਿ ਕਰੀਬ ਸੱਤ ਵਾਰ ਸਰਕਾਰ ਵਲੋਂ ਮੀਟਿੰਗਾਂ ਦਾ ਸਮਾਂ ਰੱਖਕੇ , ਮੀਟਿੰਗਾਂ ਮੁਲਤਵੀ ਕਰ ਦਿੱਤੀਆਂ ਜਾਂਦੀਆਂ ਰਹੀਆਂ ਜੋਕਿ ਪੰਜਾਬ ਦੇ ਮਜ਼ਦੂਰਾਂ ਅਤੇ ਮਜ਼ਦੂਰ ਜਥੇਬੰਦੀਆਂ ਦਾ ਅਪਮਾਨ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਕੈਬਨਿਟ ਸਬ ਕਮੇਟੀ ਨਾਲ ਹੋਈਆਂ ਮੀਟਿੰਗਾਂ ‘ਚ ਜਿਨ੍ਹਾਂ ਮੰਗਾਂ ਨੂੰ ਪ੍ਰਵਾਨ ਕੀਤਾ ਗਿਆ,ਉਨ੍ਹਾਂ ‘ਤੇ ਵੀ ਕੋਈ ਅਮਲ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਮੌਕੇ ਦਿੱਤੀਆਂ ਗਰੰਟੀਆਂ ਨੂੰ ਲਾਗੂ ਕਰਵਾਉਣ, ਮਜਦੂਰਾਂ ਨੂੰ ਰਿਹਾਇਸ਼ੀ ਪਲਾਟ ਦਿਵਾਉਣ, ਮਕਾਨ ਉਸਾਰੀ ਲਈ ਗਰਾਂਟ ਦਿਵਾਉਣ, ਕਰਜ਼ੇ ਮਾਫ ਕਰਨ, ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, ਘੱਟੋ ਘੱਟ ਦਿਹਾੜੀ ਸੱਤ ਸੌ ਰੂਪੈ ਕਰਨ,ਮਨਰੇਗਾ ਤਹਿਤ ਸਾਲ ਭਰ ਰੁਜਗਾਰ ਹਰ ਬਾਲਗ ਮਜਦੂਰ ਨੂੰ ਦੇਣਾ ਯਕੀਨੀ ਬਣਾਇਆ ਜਾਏ ਅਤੇ ਕੰਮ ਨਾ ਦੇਣ ਦੀ ਸੂਰਤ ਵਿੱਚ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ, ਕੰਮ ਦਿਹਾੜੀ ਦੇ ਘੰਟੇ ਵਧਾਉਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਦਲਿਤ ਭਾਈਚਾਰੇ ਨੂੰ ਸਸਤੇ ਭਾਅ ਠੇਕੇ ‘ਤੇ ਦੇਣ, ਵਿਧਵਾ ਬੁਢਾਪਾ ਅੰਗਹੀਣਾਂ ਨੂੰ 5000/-ਰੂਪੈ ਪ੍ਰਤੀ ਮਹੀਨਾ ਪੈਨਸ਼ਨ ਦੇਣ, ਸਮਾਜਿਕ ਤੇ ਸਰਕਾਰੀ ਜਬਰ ਬੰਦ ,ਸ਼ੰਘਰਸ਼ ਦੌਰਾਨ ਬਣੇ ਪੁਲਿਸ ਕੇਸ ਰੱਦ ਕਰਨ ਆਦਿ ਵਰਗੀਆਂ ਮੰਗਾਂ ‘ਤੇ ਜਥੇਬੰਦੀਆਂ ਲੰਮੇ ਅਰਸੇ ਤੋਂ ਸ਼ੰਘਰਸ਼ ਕਰਦੀਆਂ ਆ ਰਹੀਆਂ ਹਨ ਪਰ ਮੌਜੂਦਾ ਸਰਕਾਰ ਲਗਾਤਾਰ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਤੋਂ ਟਾਲਾ ਵੱਟ ਰਹੀ ਹੈ। ਮੀਟਿੰਗ ਚ ਫੈਸਲਾ ਕੀਤਾ ਕਿ ਲਗਾਤਾਰ ਚੇਤਨਾ ਤੇ ਲਾਮਬੰਦੀ ਮੁਹਿੰਮ ਦੇ ਚਲਦਿਆਂ 18 ਨਵੰਬਰ ਨੂੰ ਜਲੰਧਰ ਵਿਖੇ ,19ਨਵੰਬਰ ਨੂੰ ਅੰਮ੍ਰਿਤਸਰ ਅਤੇ 20ਨਵੰਬਰ ਨੂੰ ਬਠਿੰਡਾ ਵਿਖੇ ਕਨਵੈਨਸ਼ਨਾਂ ਕਰਕੇ 28-29ਅਤੇ30ਨਵੰਬਰ ਨੂੰ ਤਿੰਨ ਦਿਨਾਂ ਦੌਰਾਨ ਸੂਬੇ ਭਰ ‘ਚ ਸਰਕਾਰ ਦੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਅੱਜ ਦੀ ਮੀਟਿੰਗ ‘ਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਜੋਰਾ ਸਿੰਘ ਨਸਰਾਲੀ ਅਤੇ ਹਰਮੇਸ਼ ਮਾਲੜੀ ,ਪੇਂਡੂ ਮਜਦੂਰ ਯੂਨੀਅਨ ਪੰਜਾਬ ਵਲੋਂ ਤਰਸੇਮ ਪੀਟਰ ਅਤੇ ਕਸ਼ਮੀਰ ਸਿੰਘ ਘੁੱਗਸ਼ੋਰ,ਦਿਹਾਤੀ ਮਜਦੂਰ ਸਭਾ ਵਲੋਂ ਦਰਸ਼ਨ ਨਾਹਰ ਅਤੇ ਗੁਰਨਾਮ ਸਿੰਘ ਦਾਉਦ,ਜਮੀਨ ਪ੍ਰਾਪਤੀ ਸ਼ੰਘਰਸ਼ ਕਮੇਟੀ ਵੱਲੋਂ ਗੁਰਮੁਖ ਸਿੰਘ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਗੁਲਜ਼ਾਰ ਗੋਰੀਆ ਤੇ ਦੇਵੀ ਕੁਮਾਰੀ,ਮਜਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਮੱਖਣ ਸਿੰਘ ਰਾਮਗੜ੍ਹ ਅਤੇ ਸ਼ਿਗਾਰਾ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਵਲੋਂ ਲਖਵੀਰ ਸਿੰਘ ਲੋਂਗੋਵਾਲ ਅਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਗੁਰਮੇਸ਼ ਸਿੰਘ ਅਤੇ ਪ੍ਰਸ਼ੋਤਮ ਬਿਲਗਾ ਸ਼ਾਮਿਲ ਹੋਏ। ਸਾਂਝੇ ਮਜਦੂਰ ਮੋਰਚੇ ਨੇ ਇਕ ਮਤੇ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਉਸ ਨੋਟੀਫਿਕੇਸ਼ਨ ਦਾ ਸਖ਼ਤ ਵਿਰੋਧ ਕੀਤਾ ਜਿਸ ਵਿੱਚ ਮਜਦੂਰਾਂ ਦੀ ਕੰਮ ਦਿਹਾੜੀ ਦਾ ਸਮਾਂ 12 ਘੰਟੇ ਕੀਤਾ ਗਿਆ ਹੈ।

ਜਾਰੀ ਕਰਤਾ,
ਕਸ਼ਮੀਰ ਸਿੰਘ ਘੁੱਗਸ਼ੋਰ,
8968684311

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।