
ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ,ਵੱਲੋਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ,ਸੂਬਾ ਆਗੂ ਹੰਸ ਰਾਜ ਪੱਬਵਾਂ, ਸੰਗਰੂਰ ਜ਼ਿਲ੍ਹੇ ਦੇ ਦਰਜਨਾਂ ਆਗੂ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਦੇ ਘਰ ਛਾਪੇਮਾਰੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕਰਕੇ ਥਾਣਾ ਨੂਰਮਹਿਲ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਸਾੜਿਆ ਗਿਆ ਅਤੇ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਜਥੇਬੰਦੀਆਂ ਵੱਲੋਂ ਮਹਿਤਪੁਰ ਥਾਣੇ ਦੇ ਐਸ ਐਚ ਓ ਵਲੋਂ ਪੱਤਰਕਾਰ ਹਰਦੀਪ ਸਿੰਘ ਨਾਲ ਬਦਸਲੂਕੀ ਕਰਨ ਦੀ ਸਖ਼ਤ ਨਿਖੇਧੀ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਕਿਹਾ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 20 ਮਈ ਨੂੰ ਸੰਗਰੂਰ ਦੀ ਜੀਂਦ ਰਿਆਸਤ ਦੀ 927 ਏਕੜ ਬੇਚਿਰਾਗ ਜ਼ਮੀਨ ਤੇ ਸੰਗਰੂਰ ਚੱਲੋ ਦਾ ਸੱਦਾ ਦਿੱਤਾ ਗਿਆ ਸੀ। ਪਰ ਪੰਜਾਬ ਦੀ ਆਪ ਸਰਕਾਰ ਵਲੋਂ ਤਾਨਾਸ਼ਾਹੀ ਤੇ ਡੰਡੇ ਦੇ ਜ਼ੋਰ ਹਰ ਸੰਘਰਸ਼ ਦਬਾਉਣ ਦੇ ਪੈਂਤੜੇ ਤਹਿਤ ਹੀ ਮਜ਼ਦੂਰ ਆਗੂਆਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ ਤਾਂ ਜੋ ਮਜ਼ਦੂਰਾਂ ਚ ਦਹਿਸ਼ਤ ਫੈਲਾਈ ਜਾਵੇ ਅਤੇ ਸੰਘਰਸ਼ ਨੂੰ ਤਾਰੋਪੀਡ ਕੀਤਾ ਜਾ ਸਕੇ। ਅੱਜ ਵੀ ਪੁਲਿਸ ਵਲੋਂ ਭਾਰੀ ਪੁਲਿਸ ਫੋਰਸ ਲਗਾ ਕੇ ਲੋਕਾਂ ਨੂੰ ਰੋਸ ਪ੍ਰਦਰਸ਼ਨ ਕਰਨ ਤੋਂ ਰੋਕਣਾ ਲੋਕਾਂ ਦੀ ਜਮਹੂਰੀ ਆਵਾਜ਼ ਨੂੰ ਕੁਚਲਿਆ ਗਿਆ ਹੈ।ਸਭਾ ਗਿਰਫ਼ਤਾਰ ਕੀਤੇ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦੀ ਹੈ। ਲੋਕਾਂ ਦੇ ਵਿਰੋਧ ਕਰਨ ਦੇ ਜਮਹੂਰੀ ਹੱਕਾਂ ਨੂੰ ਕੁਚਲਣਾ ਸੰਵਿਧਾਨਕ ਉਲੰਘਣਾ ਹੈ।ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੰਤੋਖ ਸਿੰਘ ਸੰਧੂ, ਸੁਰਜੀਤ ਸਮਰਾ, ਗੁਰਨਾਮ ਸਿੰਘ ਤੱਗੜ, ਸੁਰਿੰਦਰ ਕੰਦੋਲਾ, ਗੁਰਕੰਵਲ ਸਿੰਘ,ਪੇਂਡੂ ਮਜ਼ਦੂਰ ਯੂਨੀਅਨ ਦੇ ਕਸ਼ਮੀਰ ਮੰਡਿਆਲਾ, ਵਿਜੇ ਬਾਠ, ਇਸਤਰੀ ਜਾਗ੍ਰਿਤੀ ਮੰਚ ਦੇ ਅਨੀਤਾ ਸੰਧੂ, ਨੌਜਵਾਨ ਭਾਰਤ ਸਭਾ ਦੇ ਆਗੂ ਨਵਜੋਤ ਸਿਆਣੀਵਾਲ, ਬੀਕੇਯੂ ਦੋਆਬਾ ਰਛਪਾਲ ਸਿੰਘ,ਆਦਿ ਨੇ ਸੰਬੋਧਨ ਕੀਤਾ।
ਕੈਪਸ਼ਨ:-ਨੂਰਮਹਿਲ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਜਨਤਕ ਜਥੇਬੰਦੀਆਂ ਦੇ ਮੈਂਬਰ
2 ਥਾਣਾ ਨੂਰਮਹਿਲ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਸਾੜਦੇ ਹੋਏ ਮੈਂਬਰ