ਜਲੰਧਰ (13-11-2025): ਜਿਲ੍ਹੇ ਵਿੱਚ ਪੀ.ਸੀ. ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੀ ਵਚਨਬੱਧਤਾ ਨੂੰ ਮੁੱਖ ਰੱਖਦਿਆਂ ਵੀਰਵਾਰ ਨੂੰ ਜਿਲ੍ਹਾ ਐਡਵਾਇਜ਼ਰੀ ਕਮੇਟੀ (ਪੀ.ਸੀ.-ਪੀ.ਐੱਨ.ਡੀ.ਟੀ.) ਦੀ ਮੀਟਿੰਗ ਦਾ ਆਯੋਜਨ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਦੀ ਅਗਵਾਈ ਵਿੱਚ ਸਿਵਲ ਸਰਜਨ ਦਫਤਰ ਵਿਖੇ ਬੁਲਾਈ ਗਈ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ 1 ਨਵੇਂ ਸਕੈਨ ਸੈਂਟਰਾਂ ਵੱਲੋਂ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਲਈ ਅਰਜੀ ਪ੍ਰਾਪਤ ਹੋਈ ਸੀ। ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਅਧੀਨ ਜਿਸਦੇ ਲੋੜੀਂਦੇ ਦਸਤਾਵੇਜ ਪੂਰੇ ਸਨ। ਜਿਲ੍ਹਾ ਐਡਵਾਇਜਰੀ ਕਮੇਟੀ ਮੈਂਬਰਾਂ ਦੀ ਸਹਿਮਤੀ ਨਾਲ ਇਸ ਸਕੈਨ ਸੈਂਟਰ ਨੂੰ ਮਨਜੂਰੀ ਦੇ ਦਿੱਤੀ ਗਈ। ਇਸਦੇ ਨਾਲ ਹੀ 2 ਸਕੈਨ ਸੈਂਟਰਾਂ ਵੱਲੋਂ ਸੈਂਟਰਾਂ ਦੀ ਰਜਿਸਟ੍ਰੇਸ਼ਨ ਰੀਨਿਊਲ ਕਰਵਾਉਣ ਲਈ ਪ੍ਰਤੀ ਬੇਨਤੀਆਂ ਪ੍ਰਾਪਤ ਹੋਈਆਂ ਸਨ। ਮੀਟਿੰਗ ਦੌਰਾਨ ਸਮੂਹ ਜਿਲ੍ਹਾ ਐਡਵਾਇਜ਼ਰੀ ਕਮੇਟੀ ਮੈਂਬਰਾਂ ਦੀ ਸਹਿਮਤੀ ਨਾਲ ਇਨ੍ਹਾਂ ਦੋਵਾਂ ਸੈਂਟਰਾਂ ਦੀ ਅਰਜ਼ੀਆਂ ‘ਤੇ ਵਿਚਾਰ ਕਰਦੇ ਹੋਏ ਰੀਨਿਊਲ ਦੀ ਮਨਜੂਰੀ ਦੇ ਦਿੱਤੀ ਗਈ। ਸਿਵਲ ਸਰਜਨ ਨੇ ਕਿਹਾ ਕਿ ਜਿਲ੍ਹੇ ਵਿੱਚ ਪੀ.ਸੀ.-ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਇਸਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵਲੋਂ ਸਕੈਨਿੰਗ ਸੈਂਟਰਾਂ ਵਿੱਚ ਇੰਸਪੈਕਸ਼ਨਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਦਾ ਭਰੂਣ ਹੱਤਿਆ ਇੱਕ ਸਮਾਜਿਕ ਬੁਰਾਈ ਹੈ, ਇਸਨੂੰ ਖਤਮ ਕਰਨ ਲਈ ਹਰ ਵਰਗ ਨੂੰ ਸਹਿਯੋਗ ਦੇਣਾ ਚਾਹੀਦਾ ਹੈ।
ਸਿਵਲ ਸਰਜਨ ਨੇ ਕਿਹਾ ਕਿ ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ/ਕਰਨਾ ਗੈਰਕਾਨੂੰਨੀ ਹੈ ਅਤੇ ਇਸ ਜ਼ੁਰਮ ਵਿੱਚ ਪਾਏ ਗਏ ਦੋਸ਼ੀਆਂ ਖਿਲਾਫ ਪੀ.ਸੀ. ਪੀ.ਐੇਨ.ਡੀ.ਟੀ. ਐਕਟ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਡਾ. ਵਰਿੰਦਰ ਕੌਰ ਥਿੰਦ ਐਸ.ਐਮ.ਓ. ਗਾਇਨੀ ਵਿਭਾਗ ਸਿਵਲ ਹਸਪਤਾਲ ਜਲੰਧਰ, ਗਗਨਦੀਪ ਸਹਾਇਕ ਜ਼ਿਲਾ ਅਟਾਰਨੀ ਜਲੰਧਰ, ਸੋਸ਼ਲ ਐਕਟੀਵਿਸਟ ਪਰਵੀਨ ਅਬਰੋਲ, ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਭਾਟੀਆ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ ਅਤੇ ਜਿਲ੍ਹਾ ਪੀ.ਐਨ.ਡੀ.ਟੀ. ਕੋਆਰਡੀਨੇਟਰ ਦੀਪਕ ਬਪੌਰੀਆ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।