ਚੰਡੀਗੜ੍ਹ, 25 ਮਈ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਨੌਕਰੀਆਂ ਲਈ ਯੋਗਤਾ ਟੈਸਟ ਵਿੱਚ ਮਾਂ ਬੋਲੀ ਪੰਜਾਬੀ ਨੂੰ ਲਾਜ਼ਮੀ ਕਰ ਦਿੱਤਾ ਹੈ। ਉਮੀਦਵਾਰਾਂ ਨੇ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਐਪਟੀਟਿਊਡ ਟੈਸਟ ਵਿੱਚ ਘੱਟੋ-ਘੱਟ 50% ਅੰਕ ਪ੍ਰਾਪਤ ਕੀਤੇ ਹੋਣੇ ਚਾਹੀਦੇ ਹਨ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਹੀ ਪੂਰੀ ਦੁਨੀਆ ਵਿੱਚ ਸਾਡੀ ਪਛਾਣ ਹੈ। ਸਾਡੀ ਸਰਕਾਰ ਦਾ ਟੀਚਾ ਪੰਜਾਬੀ ਨੂੰ ਹਰ ਪੱਖ ਤੋਂ ਉਤਸ਼ਾਹਿਤ ਕਰਨਾ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।