ਜਲੰਧਰ (14-01-2024) ਸਿਹਤ ਵਿਭਾਗ ਜਲੰਧਰ ਵਲੋਂ ਸਿਵਲ ਸਰਜਨ ਦਫਤਰ ਵਿਖੇ ਮੰਗਲਵਾਰ ਨੂੰ “ਧੀਆਂ ਦੀ ਲੋਹੜੀ” ਮਨਾਈ ਗਈ। ਇਸ ਮੌਕੇ ਨਵਜਨਮੀਆਂ ਧੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਗਈ। ਸਿਵਲ ਸਰਜਨ ਵੱਲੋਂ ਪ੍ਰੋਗਰਾਮ ਦੀ ਸ਼ੁਰੂਆਤ ਜਿਲ੍ਹਾ ਪ੍ਰੋਗਰਾਮ ਅਫ਼ਸਰਾਂ, ਸਮੂਹ ਐਸ.ਐਮ.ਓਜ਼ ਅਤੇ ਸਿਹਤ ਸਟਾਫ਼ ਨੂੰ ਜੀ ਆਇਆਂ ਕਹਿੰਦੇ ਹੋਏ ਲੋਹੜੀ ਦੀ ਵਧਾਈ ਦਿੰਦੇ ਹੋਏ ਕੀਤੀ ਗਈ। ਇਸ ਉਪਰੰਤ ਰਸਮੀ ਤੌਰ ‘ਤੇ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਲੋਹੜੀ ਬਾਲਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਮੈਡੀਕਲ ਸੁਪਰਡੈਂਟ ਈ.ਐਸ.ਆਈ. ਹਸਪਤਾਲ ਡਾ. ਮਨੋਜ ਕੁਮਾਰੀ, ਸਮੂਹ ਪ੍ਰੋਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਅਤੇ ਸਮੂਹ ਸਟਾਫ਼ ਮੌਜੂਦ ਸੀ। ਇਸ ਉਪਰੰਤ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਸਿਵਲ ਹਸਪਤਾਲ ਜਲੰਧਰ ਦੀਆਂ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਉਨ੍ਹਾਂ ਨੇ ਲੋਹੜੀ ਦੇ ਗੀਤ ਗਾਉਂਦਿਆਂ ਗਿੱਧਾ ਪੇਸ਼ ਕਰਕੇ “ਧੀਆਂ ਦੀ ਲੋਹੜੀ” ਦੇ ਇਸ ਪ੍ਰੋਗਰਾਮ ‘ਚ ਰੋਣਕਾਂ ਲਗਾ ਦਿੱਤੀਆਂ ਗਈਆਂ।
ਸਿਵਲ ਸਰਜਨ ਡਾ. ਗੁਰਮੀਤ ਲਾਲ ਵਲੋਂ ਧੀਆਂ ਦੀ ਲੋਹੜੀ ਸੰਬੰਧੀ ਇਸ ਸਮਾਰੋਹ ਦੇ ਸ਼ੁਭ ਮੌਕੇ ‘ਤੇ 21 ਨਵ ਜਨਮੀਆਂ ਬੱਚੀਆਂ ਨੂੰ ਕੰਬਲ ਅਤੇ ਉਪਹਾਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਵਿਸ਼ੇਸ਼ ਤੌਰ ਉੱਤੇ 5 ਆਸ਼ਾ ਵਰਕਰਾਂ ਦੀ ਚੰਗੀ ਕਾਰਗੁਜ਼ਾਰੀ ਲਈ ਉਨ੍ਹਾਂ ਨੂੰ ਸਵੈਟਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਧੀਆਂ ਦੀ ਲੋਹੜੀ ਮਨਾਈ ਜਾਂਦੀ ਹੈ ਅਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ “ਬੇਟੀ ਬਚਾਓ” ਵਿਸ਼ੇ ‘ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਕਿਹਾ ਕਿ ਮਾਪਿਆਂ ਨੂੰ ਧੀਆਂ ਪ੍ਰਤੀ ਸਕਾਰਾਤਮਕ ਸੋਚ ਰੱਖਣ ਦੀ ਲੋੜ ਹੈ ਅਤੇ ਅੱਜ ਲੜਕੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਸਮਾਜ ਵਿੱਚ ਕੁੜੀਆਂ ਦੇ ਨਾਲ ਹੁੰਦੇ ਵਿਤਕਰੇ ਨੂੰ ਰੋਕੀਏ ਅਤੇ ਉਨ੍ਹਾਂ ਨੂੰ ਅੱਗੇ ਵਧਣ ਵਿੱਚ ਮਦਦ ਕਰੀਏ। ਉਨ੍ਹਾਂ ਵੱਲੋਂ ਲੋਕਾਂ ਨੂੰ ਧੀਆਂ ਨੂੰ ਮੁੰਡਿਆਂ ਦੇ ਬਰਾਬਰ ਦਾ ਦਰਜਾ ਦਿੱਤੇ ਜਾਣ ਦਾ ਸੁਨੇਹਾ ਦਿੱਤਾ ਗਿਆ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ, ਜਿਲ੍ਹਾ ਸਿਹਤ ਅਫ਼ਸਰ ਡਾ. ਸੁਖਵਿੰਦਰ ਸਿੰਘ, ਸਹਾਇਕ ਸਿਹਤ ਅਫ਼ਸਰ ਸੱਤਜੀਤ ਕੌਰ, ਐਸ.ਐਮ.ਓ. ਡਾ. ਮੀਰਾ, ਐਸ.ਐਮ.ਓ. ਡਾ. ਸਤਿੰਦਰ ਬਜਾਜ, ਐਸ.ਐਮ.ਓ. ਡਾ. ਪਰਮਜੀਤ ਸਿੰਘ, ਜਿਲ੍ਹਾ ਐਪੀਡਮੋਲੋਜਿਸਟ ਡਾ. ਸ਼ੋਭਨਾ ਬਾਂਸਲ, ਐਸ.ਐਮ.ਓ. ਈ.ਐਸ.ਆਈ. ਹਸਪਤਾਲ ਡਾ. ਅੰਜੂ, ਈ.ਐਸ.ਆਈ. ਹਸਪਤਾਲ ਦੇ ਡਾ. ਨਮਿਤਾ, ਡਾ. ਗੁਰਪ੍ਰੀਤ, ਵਾਇਸ ਪ੍ਰਿੰਸੀਪਲ ਐਸ.ਬੀ.ਐਲ.ਐਸ. ਨਰਸਿੰਗ ਸਕੂਲ ਮੈਡਮ ਸੁਨੀਤਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਅਸੀਮ ਸ਼ਰਮਾ, ਜਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਸੁਖਵਿੰਦਰ ਕੌਰ, ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ ਅਤੇ ਸਿਹਤ ਵਿਭਾਗ ਦਾ ਹੋਰ ਸਟਾਫ ਵੀ ਮੌਜੂਦ ਸੀ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।