Sliderअन्य राज्य

ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ

 ਚੰਡੀਗੜ੍ਹ  :ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ।ਦਰਅਸਲ, ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਦੇ ਤਿੰਨ ਮਾਮਲਿਆਂ ਵਿੱਚ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਮਾਮਲੇ ਸਾਲ 2015 ਨਾਲ ਸਬੰਧਤ ਹਨ।

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਰਾਮ ਰਹੀਮ ਖਿਲਾਫ ਮਾਮਲਾ ਦਰਜ ਕਰਨ ਦੀ ਇਜਾਜ਼ਤ ਮੰਗੀ ਸੀ। ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਟੇਅ ਲਗਾ ਦਿੱਤੀ ਸੀ।

ਗੁਰਮੀਤ ‘ਤੇ ਜੁਲਾਈ 2015 ‘ਚ ਬੁਰਜ ਜਵਾਹਰ ਸਿੰਘ ਵਾਲਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ, ਕੁਝ ਦਿਨਾਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਗਲੀਆਂ ‘ਚ ਸੁੱਟਣ ਅਤੇ ਅਕਤੂਬਰ 2015 ‘ਚ ਬਹਿਬਲ ਕਲਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੇ ਜਾਣ ਤੋਂ ਬਾਅਦ ਬਰਗਾੜੀ ‘ਚ ਗੋਲੀ ਚਲਾਉਣ ਵਾਲਿਆਂ ‘ਤੇ ਕੇਸ ਦਰਜ ਚੱਲਣਗੇ।

Related Articles

Back to top button