
ਮੁਲਾਜ਼ਮਾਂ ਦੀ ਆਵਾਜ਼ ਬਣ ਕੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਸੰਘਰਸ਼ ਕਰ ਰਹੇ ਆਗੂਆਂ ਦੀ ਆਵਾਜ਼ ਨੂੰ ਦਬਾਉਣ ਲਈ NMOPS ਦੀ ਦਿੱਲੀ ਵਿਖੇ ਹੋਈ ਰੈਲੀ ਦੌਰਾਨ ਦਿੱਲੀ ਪੁਲਿਸ ਨੇ ਸਰਦਾਰ ਸੁਖਜੀਤ ਸਿੰਘ ਜੀ, ਸੂਬਾ ਪ੍ਰਧਾਨ CPF ਕਰਮਚਾਰੀ ਯੂਨੀਅਨ, ਪੰਜਾਬ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ NMOPS ਭਾਰਤ ਅਤੇ ਹੋਰ ਆਗੂਆਂ ‘ਤੇ ਝੂਠੇ ਪਰਚੇ ਦਰਜ ਕੀਤੇ ਗਏ,
ਇਸ ਧੱਕੇਸ਼ਾਹੀ ਅਤੇ ਤਾਨਾਸ਼ਾਹੀ ਰਵੱਈਏ ਦੇ ਵਿਰੋਧ ਵਿੱਚ ਜਿਲਾ ਜਲੰਧਰ ਦੇ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਡੀ.ਸੀ. ਦਫਤਰ ਦੇ ਬਾਹਰ FIR ਦੀਆਂ ਕਾਪੀਆਂ ਫੂਕ ਕੇ ਰੋਸ ਜ਼ਾਹਿਰ ਕੀਤਾ ਗਿਆ। ਕੇਂਦਰ ਸਰਕਾਰ ਮੁਲਾਜ਼ਮ ਆਗੂਆਂ ਨਾਲ ਅਜਿਹਾ ਵਤੀਰਾ ਨਾ ਕਰੇ, ਨਹੀਂ ਤਾਂ ਇਸ ਦਾ ਜਵਾਬ ਲੋਕ ਸਭਾ ਚੋਣਾਂ ਵਿੱਚ ਦੇਵਾਂਗੇ।