Sliderपंजाब

ਮੁਲਾਜ਼ਮ ਸੰਘਰਸ਼ਾਂ ਦੀ ਸਫ਼ਲਤਾ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਕੀਰਤਨ ਦਰਬਾਰ

ਸਮੂਹ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ਾਂ ਵਿੱਚ ਚੜ੍ਹਦੀ ਕਲਾ, ਸਫ਼ਲਤਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਲਈ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸ਼ਰਧਾ ਅਤੇ ਸਤਿਕਾਰ ਨਾਲ ਪਾਏ ਗਏ। ਇਸ ਉਪਰੰਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ, ਡਿਫੈਂਸ ਕਾਲੋਨੀ, ਜਲੰਧਰ ਵਿਖੇ ਕੀਰਤਨ ਦਰਬਾਰ ਸਜਾਇਆ ਗਿਆ।

ਇਸ ਮੌਕੇ ਵੱਖ-ਵੱਖ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ ਨੇ ਵੀ ਹਾਜ਼ਰੀ ਭਰ ਕੇ ਸਮਾਗਮ ਦੀ ਸ਼ੋਭਾ ਵਧਾਈ। ਪ੍ਰਮੁੱਖ ਅਧਿਕਾਰੀਆਂ ਵਿੱਚ ਸ੍ਰੀ ਸਤਿੰਦਰ ਸਿੰਘ, IPS, ਕਮਿਸ਼ਨਰ ਆਫ਼ ਪੁਲਿਸ, ਸ੍ਰੀ ਵਰਜੀਤ ਵਾਲੀਆ, IAS, ਡਿਪਟੀ ਕਮਿਸ਼ਨਰ, ਸ੍ਰੀ ਨਵਦੀਪ ਸਿੰਘ ਭੋਗਲ, ਜਿਲਾ ਮਾਲ ਅਫ਼ਸਰ, ਸ੍ਰੀਮਤੀ ਸਵਪਨਦੀਪ ਕੌਰ, ਤਹਿਸੀਲਦਾਰ ਜਲੰਧਰ-1 ਅਤੇ ਸ੍ਰੀ ਪਵਨਜੀਤ ਸਿੰਘ, ਡਿਪਟੀ ਕਮਿਸ਼ਨਰ ਸਟੇਟ ਟੈਕਸ ਸਮੇਤ ਹੋਰ ਅਧਿਕਾਰੀਆਂ ਨੇ ਹਾਜ਼ਰੀ ਭਰੀ।

ਇਸ ਧਾਰਮਿਕ ਸਮਾਗਮ ਵਿੱਚ ਜ਼ਿਲ੍ਹਾ ਇਕਾਈ ਅਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਗੂਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਤੇਜਿੰਦਰ ਸਿੰਘ ਨੰਗਲ, ਪ੍ਰਧਾਨ, ਵਿਨੋਦ ਸਾਗਰ ਜਨਰਲ ਸਕੱਤਰ, ਜੋਰਾਵਰ ਸਿੰਘ ਚੇਅਰਮੈਨ, ਅਮਰਪ੍ਰੀਤ ਸਿੰਘ ਪਰਮਾਰ, ਵਿੱਤ ਸਕੱਤਰ, ਰਣਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਪਵਨ ਕੁਮਾਰ ਸੀਨੀਅਰ ਮੀਤ ਪ੍ਰਧਾਨ, ਦਵਿੰਦਰ ਸਿੰਘ (PWD), ਸੁਖਵਿੰਦਰ ਸਿੰਘ ਸੁੱਖੀ, ਹਰਪ੍ਰੀਤ ਸਿੰਘ ਅਤੇ ਜਗਜੀਵਨ ਸਿੰਘ ਸਮੇਤ ਹੋਰ ਆਗੂ ਸਾਹਿਬਾਨ ਅਤੇ ਕਰਮਚਾਰੀ ਸਾਥੀ ਹਾਜ਼ਰ ਰਹੇ।

ਆਗੂ ਸਾਹਿਬਾਨ ਨੇ ਸਮੂਹ ਵਿਭਾਗਾਂ ਦੇ ਕਰਮਚਾਰੀਆਂ, ਆਗੂਆਂ ਅਤੇ ਸਾਥੀਆਂ ਵੱਲੋਂ ਇਸ ਧਾਰਮਿਕ ਸਮਾਗਮ ਵਿੱਚ ਵੱਧ-ਚੜ੍ਹ ਕੇ ਦਿੱਤੇ ਗਏ ਸਹਿਯੋਗ ਲਈ ਸਾਰੇ ਵਿਭਾਗਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਮੂਹ ਮੁਲਾਜ਼ਮਾਂ ਦੀ ਏਕਤਾ ਅਤੇ ਆਪਸੀ ਸਹਿਯੋਗ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ।

PSMSU ਜਲੰਧਰ ਜ਼ਿਲ੍ਹਾ ਇਕਾਈ ਵੱਲੋਂ ਸਮਾਗਮ ਵਿੱਚ ਪਹੁੰਚੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ, ਵਿਭਾਗੀ ਅਧਿਕਾਰੀਆਂ, ਮੁਲਾਜ਼ਮ ਆਗੂਆਂ, ਕਰਮਚਾਰੀ ਸਾਥੀਆਂ ਅਤੇ ਸੰਗਤਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ।

ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੇ ਜਾਇਜ਼ ਹੱਕਾਂ ਦੀ ਪ੍ਰਾਪਤੀ ਲਈ ਚੱਲ ਰਿਹਾ ਸੰਘਰਸ਼ ਏਕਤਾ ਅਤੇ ਦ੍ਰਿੜਤਾ ਨਾਲ ਜਾਰੀ ਰਹੇਗਾ ਅਤੇ ਗੁਰੂ ਸਾਹਿਬ ਜੀ ਦੀ ਬਖ਼ਸ਼ਿਸ਼ ਨਾਲ ਹਰ ਸੰਘਰਸ਼ ਵਿੱਚ ਸਫ਼ਲਤਾ ਪ੍ਰਾਪਤ ਹੋਵੇਗੀ।

ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਤੇਜਿੰਦਰ ਸਿੰਘ ਨੰਗਲ
ਪ੍ਰਧਾਨ

Related Articles

Back to top button