ਫਿਲੌਰ: ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਸਾਂਝਾ ਫਰੰਟ ਪੰਜਾਬ ਨਾਲ ਮੀਟਿੰਗ ਕਰਨ ਦੇ ਦਿੱਤੇ ਭਰੋਸੇ ਨੂੰ ਤਾਰ-ਤਾਰ ਕਰਦੇ ਹੋਏ ਵਾਰ ਵਾਰ ਮੀਟਿੰਗ ਕਰਨ ਤੋਂ ਭਗੌੜੇ ਹੋਣ ਕਾਰਨ ਗੁੱਸੇ ਅਤੇ ਰੋਹ ਵਿੱਚ ਆਏ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਦੀ ਡੰਗ ਟਪਾਊ ਨੀਤੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ 05-06 ਅਗੱਸਤ ਨੂੰ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਦੀਆਂ ਅਰਥੀਆਂ ਅਤੇ ਲਾਰਿਆਂ ਦੀ ਪੰਡ ਫੂਕ ਕੇ, ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਨ ਦੇ ਦਿੱਤੇ ਗਏ ਸੱਦੇ ਅਨੁਸਾਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਫ਼ਗਵਾੜਾ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪੰਜਾਬ ਸਰਕਾਰ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਆਗੂਆਂ ਨੇ ਆਖਿਆ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ 25 ਜੁਲਾਈ ਤੇ ਹੁਣ 02 ਅਗਸਤ ਦੀ ਮੀਟਿੰਗ ਮੁਲਤਵੀ ਕਰਕੇ ਪੰਜਾਬ ਦੇ 7 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕੀਤਾ ਹੈ,ਜਿਸ ਕਰਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਅੰਦਰ ਵਿਆਪਕ ਰੋਸ ਹੈ। ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਤੀਰਥ ਸਿੰਘ ਬਾਸੀ ਤੇ ਨਿਰਮੋਲਕ ਸਿੰਘ ਹੀਰਾ ਨੇ ਦੱਸਿਆ ਕਿ ਜਲੰਧਰ ਪੱਛਮੀ ਦੀ ਜਿਮਨੀ ਚੋਣ ਮੌਕੇ ਸਾਂਝਾ ਫਰੰਟ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਅੰਦਰ 06 ਜੁਲਾਈ ਨੂੰ ਕੀਤੇ ਜਾਣ ਵਾਲੇ ਝੰਡਾ ਮਾਰਚ ਦੇ ਐਕਸ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸਾਂਝਾ ਫਰੰਟ ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ 01 ਜੁਲਾਈ ਨੂੰ ਮੀਟਿੰਗ ਕਰਨ ਲਈ ਲਿਖਤੀ ਸੱਦਾ ਪੱਤਰ ਦਿੱਤਾ ਗਿਆ, ਇਸ ਸੱਦਾ ਪੱਤਰ ਉੱਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਕ ਜੁਲਾਈ ਨੂੰ ਕਬਾਨਾ ਰਿਜੋਰਟ ਫਗਵਾੜਾ ਵਿਖੇ ਸਾਂਝਾ ਫਰੰਟ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਮੌਕੇ ਸਾਂਝਾ ਫਰੰਟ ਦੇ ਆਗੂਆਂ ਤੋਂ ਇਲਾਵਾ ਪੰਜਾਬ ਦੇ ਦੋ ਕੈਬਨਿਟ ਮੰਤਰੀ , ਮੁੱਖ ਸਕੱਤਰ ਅਤੇ ਹੋਰ ਅਧਿਕਾਰੀ ਮੌਕੇ ਤੇ ਮੌਜੂਦ ਸਨ । ਇਸ ਮੌਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਤੇ ਚਰਚਾ ਕਰਦਿਆਂ ਮੁੱਖ ਮੰਤਰੀ ਜੀ ਵੱਲੋਂ ਇਹ ਆਖਿਆ ਗਿਆ ਕਿ ਹੁਣ ਚੋਣ ਜਾਬਤਾ ਲੱਗਿਆ ਹੋਇਆ ਹੈ, ਇਸ ਕਰਕੇ ਹੁਣ ਕਿਸੇ ਵੀ ਮੰਗ ਤੇ ਐਲਾਨ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਂਝਾ ਫਰੰਟ ਨਾਲ ਦੁਬਾਰਾ 25 ਜੁਲਾਈ ਨੂੰ ਠੀਕ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਹੋਵੇਗੀ । ਸਾਂਝਾ ਫਰੰਟ ਦੇ ਆਗੂਆਂ ਨੇ ਆਖਿਆ ਕਿ ਹੁਣ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾਂ 25 ਜੁਲਾਈ ਦੀ ਤੇ ਹੁਣ 02 ਅਗਸਤ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਇਹ ਮੀਟਿੰਗ 22 ਅਗਸਤ ਤੇ ਪਾ ਦਿੱਤੀ ਗਈ ਹੈ। ਇਸ ਤੋਂ ਇਹ ਜਾਪਦਾ ਹੈ ਕਿ ਪੰਜਾਬ ਸਰਕਾਰ ਲਗਾਤਾਰ ਡੰਗ ਟਪਾਊ ਦੀ ਨੀਤੀ ਤੇ ਚਲਦੀ ਹੋਈ ਚੋਣ ਜਾਬਤੇ ਦੀ ਉਡੀਕ ਵਿੱਚ ਹੀ ਹੈ ਅਤੇ ਇਥੋਂ ਇਹ ਵੀ ਜਾਪਦਾ ਹੈ ਕਿ ਸਰਕਾਰ ਪਾਸ ਸਾਡੀਆਂ ਮੰਗਾਂ ਪ੍ਰਤੀ ਸਾਡੀਆਂ ਦਲੀਲਾਂ ਦਾ ਕੋਈ ਜਵਾਬ ਨਹੀਂ ਹੈ। ਜਿਸ ਕਰਕੇ ਸਰਕਾਰ ਮੀਟਿੰਗਾਂ ਤੋਂ ਭੱਜਦੀ ਹੈ। ਇਸ ਦੇ ਰੋਸ ਅਤੇ ਗੁੱਸੇ ਦਾ ਪ੍ਰਦਰਸ਼ਨ ਕਰਨ ਲਈ ਸਾਂਝਾ ਫਰੰਟ ਵਲੋਂ ਕੀਤੇ ਗਏ ਐਲਾਨ ਅਨੁਸਾਰ ਅੱਜ ਫਿਲੌਰ ਵਿੱਚ ਸਾਂਝਾ ਫਰੰਟ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਸਾਂਝਾ ਫਰੰਟ ਪੰਜਾਬ ਦੀ 10 ਅਗਸਤ ਨੂੰ ਪੈਨਸ਼ਨਰ ਇਨਫੋਰਮੇਸ਼ਨ ਸੈਂਟਰ (ਪੈਨਸ਼ਨ ਭਵਨ) ਲੁਧਿਆਣਾ ਵਿਖੇ ਹੋ ਰਹੀ ਮੀਟਿੰਗ ਵਿੱਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਸਾਂਝਾ ਫਰੰਟ ਦੇ ਆਗੂਆਂ ਨੇ ਆਖਿਆ ਕਿ ਪੰਜਾਬ ਦੇ ਮੁਲਾਜ਼ਮਾਂ/ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਬਿਲਕੁਲ ਵੀ ਗੰਭੀਰ ਨਹੀਂ ਹੈ ਅਤੇ ਇਹ ਸਰਕਾਰ ਲਾਰਾ ਲੱਪਾ ਲਗਾ ਕੇ ਡੰਗ ਟਪਾਈ ਹੀ ਕਰ ਰਹੀ ਹੈ। ਆਗੂਆਂ ਆਖਿਆ ਕਿ ਇਹ ਪਹਿਲੀ ਵਾਰ ਹੈ ਕਿ ਇਸ ਸਰਕਾਰ ਵਲੋਂ ਜੋ ਕਾਨੂੰਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਇਆ ਗਿਆ ਹੈ ਉਹ ਅੱਤ ਦਾ ਘਾਤਕ ਹੈ ਕਿਉਂਕਿ ਇਸ ਪੋਲਸੀ ਰਾਹੀਂ ਪੱਕੇ ਹੋਣ ਵਾਲੇ ਮੁਲਾਜ਼ਮ ਦੀਆਂ ਤਨਖਾਹਾਂ ਵਿੱਚ ਹੀ ਮਮੂਲੀ ਵਾਧਾ ਹੋਵੇਗਾ ਇਹਨਾਂ ਨੂੰ ਹੋਰ ਕੋਈ ਪੱਕਿਆਂ ਵਾਲੀ ਰਾਹਤ ਨਹੀਂ ਮਿਲੇਗੀ ਅਤੇ ਇਸ ਪਾਲਸੀ ਨੇ ਦਰਜਾ ਚਾਰ ਦੇ ਉੱਤੇ ਵਾਧੂ ਦੀਆਂ ਸ਼ਰਤਾਂ ਲਗਾ ਦਿੱਤੀਆਂ ਗਈਆਂ ਹਨ ਅਤੇ ਆਊਟਸੋਰਸ , ਇਨਲਿਸਟਮੈਂਟ ਅਤੇ ਕੇਂਦਰੀ ਸਕੀਮਾਂ ਤਹਿਤ ਕੰਮ ਕਰਦੇ ਮੁਲਾਜ਼ਮਾਂ ਨੂੰ ਬਾਹਰ ਰੱਖ ਦਿੱਤਾ ਹੈ , ਮਿਡ ਡੇ ਮੀਲ ਕੁਕ ਵਰਕਰਾਂ, ਆਸ਼ਾ ਵਰਕਰਾਂ ਅਤੇ ਆਗਣਵਾੜੀ ਵਰਕਰਾਂ /ਹੈਲਪਰਾਂ ਦੇ ਭਤੇ ਦੁਗਣੇ ਕਰਨ ਤੋਂ ਸਰਕਾਰ ਆਪਣੇ ਵਾਅਦੇ ਤੋਂ ਭੱਜ ਗਈ ਹੈ , ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਬਜਾਏ ਉਸ ਨੂੰ ਕੇਂਦਰ ਸਰਕਾਰ ਨਾਲ ਜਬਰੀ ਬੰਨਿਆ ਜਾ ਰਿਹਾ ਹੈ, ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਦੇ ਬਾਵਜੂਦ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਗਣਾਕ ਨਾਲ ਕਰਨ ਤੋਂ ਵੀ ਸਰਕਾਰ ਪਿੱਛੇ ਹਟ ਰਹੀ ਹੈ,ਮੁਲਾਜ਼ਮ / ਪੈਨਸ਼ਨਰ ਤਨਖਾਹ ਕਮਿਸ਼ਨ ਅਤੇ ਮਹਿੰਗਾਈ ਭਤੇ ਦੇ ਬਕਾਏ ਉਡੀਕਦੇ – ਉਡੀਕਦੇ ਇਸ ਜਹਾਨ ਤੋਂ ਤੁਰਦੇ ਜਾ ਰਹੇ ਹਨ , ਤਨਖਾਹ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰਨੀਆਂ ਤਾਂ ਦੂਰ ਦੀ ਗੱਲ ਤਨਖਾਹ ਕਮਿਸ਼ਨ ਦਾ ਦੂਜਾ ਹਿੱਸਾ ਠੰਡੇ ਵਸਤੇ ਵਿੱਚ ਪਾਇਆ ਹੋਇਆ ਹੈ ਜਿਸ ਕਰਕੇ ਮੁਲਾਜ਼ਮ ਏਸੀਪੀ ਦੇ ਲਾਭ ਤੋਂ ਵੀ ਵਾਂਝੇ ਹੋਏ ਬੈਠੇ ਹਨ, ਮਹਿਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਜੋ 12 ਪ੍ਰਤੀਸ਼ਤ ਬਣਦੀਆਂ ਹਨ ਉਹ ਨਾ ਦੇ ਕੇ ਮਹਿਗਾਈ ਭੱਤੇ ਨੂੰ ਕੇਂਦਰ ਨਾਲੋਂ ਡੀ ਲਿੰਕ ਕੀਤਾ ਜਾ ਰਿਹਾ ਹੈ, ਪੇਂਡੂ ਭੱਤਾ , ਫਿਕਸ ਸਫਰੀ ਭੱਤਾ ਅਤੇ ਤੇਲ ਭਤੇ ਸਮੇਤ ਵੱਖ – ਵੱਖ ਮੁਲਾਜ਼ਮਾਂ ਨੂੰ ਮਿਲਣ ਵਾਲੇ ਵੱਖ-ਵੱਖ ਤਰਾਂ ਦੇ ਹੋਰ ਭਤੇ ਸੋਧਣ ਦੇ ਨਾਂ ਤੇ ਬੰਦ ਕਰਕੇ ਰੱਖ ਦਿੱਤੇ ਹਨ ਅਤੇ ਇਹ ਸਰਕਾਰ ਉਹਨਾਂ ਨੂੰ ਮੁੜ ਚਾਲੂ ਕਰਨ ਵਾਸਤੇ ਤਿਆਰ ਨਹੀਂ , ਪ੍ਰਵੇਸ਼ਨਲ ਪੀਰੀਅਡ ਦੌਰਾਨ ਤਿੰਨ ਸਾਲ ਮੁਢਲੀ ਤਨਖਾਹ ਦੇ ਕੇ ਮੁਲਾਜ਼ਮਾਂ ਦਾ ਸ਼ੋਸ਼ਣ ਲਗਾਤਾਰ ਜਾਰੀ ਹੈ , ਪੰਜਾਬ ਅੰਦਰ 16 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਜਬਰੀ ਕੇਂਦਰੀ ਤਨਖਾਹ ਸਕੇਲ ਥੋਪੇ ਜਾ ਰਹੇ ਹਨ , ਕੁਝ ਦੇਣ ਦੀ ਥਾਂ ਉਲਟਾ 200/- ਰੁਪਏ ਪ੍ਰਤੀ ਮਹੀਨਾ ਮੁਲਾਜ਼ਮਾ / ਪੈਨਸ਼ਨਰਾਂ ਤੋਂ ਜਜੀਆ ਵਸੂਲਿਆ ਜਾ ਰਿਹਾ ਹੈ । ਆਗੂਆਂ ਆਖਿਆ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ / ਪੈਨਸ਼ਨਰ ਪ੍ਰਤੀ ਮਾੜੀਆਂ ਨੀਤੀਆਂ ਦੇ ਖਿਲਾਫ ਇਸ ਵਰਗ ਅੰਦਰ ਵਿਆਪਕ ਰੋਸ ਹੈ ਜਿਸ ਦਾ ਪ੍ਰਗਟਾਵਾ ਉਹ ਆਣ ਵਾਲੇ ਸੰਘਰਸ਼ਾਂ ਵਿੱਚ ਕਰਨਗੇl ਮੀਟਿੰਗ ਕਰਨ ਤੋਂ ਭਗੌੜੇ ਹੋਣ ਕਾਰਨ ਗੁੱਸੇ ਅਤੇ ਰੋਹ ਵਿ। ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਸਾਂਝਾ ਫਰੰਟ ਦੇ ਸੂਬਾਈ ਆਗੂ ਤੀਰਥ ਸਿੰਘ ਬਾਸੀ, ਨਿਰਮੋਲਕ ਸਿੰਘ ਹੀਰਾ, ਕੁਲਦੀਪ ਵਾਲੀਆ, ਬਲਵਿੰਦਰ ਕੁਮਾਰ, ਤਾਰਾ ਸਿੰਘ ਬੀਕਾ, ਅਕਲ ਚੰਦ ਸਿੰਘ,ਪੂਰਨ ਸਿੰਘ, ਗੋਪਾਲ ਸਿੰਘ, ਸਤਵਿੰਦਰ ਸਿੰਘ, ਕੁਲਦੀਪ ਸਿੰਘ ਕੌੜਾ ਆਦਿ ਆਗੂਆਂ ਨੇ ਆਖਿਆ ।ਇਸ ਸਮੇਂ ਹੋਰਨਾਂ ਤੋਂ ਇਲਾਵਾ ਰਾਜਿੰਦਰ ਸ਼ਰਮਾ, ਸਤਪਾਲ ਮਹਿਮੀ, ਅੰਗਰੇਜ਼ ਸਿੰਘ,ਰਤਨ ਸਿੰਘ, ਸੀਤਲ ਰਾਮ ਬੰਗਾ, ਸੁਖਵਿੰਦਰ ਰਾਮ, ਦਰਸ਼ਨ ਰਾਮ ਬਿਲਗਾ, ਨਿਰਮਲ ਸਿੰਘ,ਓਮ ਪ੍ਰਕਾਸ਼, ਸ਼ਿਵ ਦਾਸ, ਰਣਜੀਤ ਸਿੰਘ ਮਨਸੂਰ ਪੁਰ,ਅਮਰਜੀਤ ਕੌਰ ਨਗਰ, ਸਿਮਰਨਜੀਤ ਪਾਸਲਾ, ਕ੍ਰਿਸ਼ਨਾ, ਮਨਜੀਤ ਕੌਰ ਮਾਹਲ, ਸਰਬਜੀਤ ਕੌਰ ਦੋਸਾਂਝ ਕਲਾਂ, ਜਸਵਿੰਦਰ ਕੌਰ ਦੋਸਾਂਝ ਕਲ ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਸਾਂਝਾ ਫਰੰਟ ਦੇ ਸੂਬਾਈ ਆਗੂ ਤੀਰਥ ਸਿੰਘ ਬਾਸੀ, ਨਿਰਮੋਲਕ ਸਿੰਘ ਹੀਰਾ, ਕੁਲਦੀਪ ਵਾਲੀਆ, ਬਲਵਿੰਦਰ ਕੁਮਾਰ, ਤਾਰਾ ਸਿੰਘ ਬੀਕਾ, ਅਕਲ ਚੰਦ ਸਿੰਘ,ਪੂਰਨ ਸਿੰਘ, ਗੋਪਾਲ ਸਿੰਘ, ਸਤਵਿੰਦਰ ਸਿੰਘ, ਕੁਲਦੀਪ ਸਿੰਘ ਕੌੜਾ ਆਦਿ ਆਗੂਆਂ ਨੇ ਆਖਿਆ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ 25 ਜੁਲਾਈ ਤੇ ਹੁਣ 02 ਅਗਸਤ ਦੀ ਮੀਟਿੰਗ ਮੁਲਤਵੀ ਕਰਕੇ ਪੰਜਾਬ ਦੇ 7 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕੀਤਾ ਹੈ,ਜਿਸ ਕਰਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਅੰਦਰ ਵਿਆਪਕ ਰੋਸ ਹੈ। ਸਾਂਝਾ ਫਰੰਟ ਦੇ ਆਗੂਆਂ ਤ ਆਗੂਆਂ ਨੇ ਕਿਹਾ ਕਿ ਸਾਂਝਾ ਫਰੰਟ ਪੰਜਾਬ ਦੀ 10 ਅਗਸਤ ਨੂੰ ਪੈਨਸ਼ਨਰ ਇਨਫੋਰਮੇਸ਼ਨ ਸੈਂਟਰ (ਪੈਨਸ਼ਨ ਭਵਨ) ਲੁਧਿਆਣਾ ਵਿਖੇ ਹੋ ਰਹੀ ਮੀਟਿੰਗ ਵਿੱਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਇਸ ਸਮੇਂ ਹੋਰਨਾਂ ਤੋਂ ਇਲਾਵਾ ਰਾਜਿੰਦਰ ਸ਼ਰਮਾ, ਸਤਪਾਲ ਮਹਿਮੀ, ਅੰਗਰੇਜ਼ ਸਿੰਘ,ਰਤਨ ਸਿੰਘ, ਸੀਤਲ ਰਾਮ ਬੰਗਾ, ਸੁਖਵਿੰਦਰ ਰਾਮ, ਦਰਸ਼ਨ ਰਾਮ ਬਿਲਗਾ, ਨਿਰਮਲ ਸਿੰਘ,ਓਮ ਪ੍ਰਕਾਸ਼, ਸ਼ਿਵ ਦਾਸ, ਰਣਜੀਤ ਸਿੰਘ ਮਨਸੂਰ ਪੁਰ,ਅਮਰਜੀਤ ਕੌਰ ਨਗਰ, ਸਿਮਰਨਜੀਤ ਪਾਸਲਾ, ਕ੍ਰਿਸ਼ਨਾ, ਮਨਜੀਤ ਕੌਰ ਮਾਹਲ, ਸਰਬਜੀਤ ਕੌਰ ਦੋਸਾਂਝ ਕਲਾਂ, ਜਸਵਿੰਦਰ ਕੌਰ ਦੋਸਾਂਝ ਕਲਾਂ, ਕੁਲਦੀਪ ਕੌਰ ਬੋਪਾਰਾਏ ਆਦਿ ਵੀ ਹਾਜਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।