पंजाबशिक्षा और संस्कृति

ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਆਟੋਮੋਬਾਈਲ ਵਿਭਾਗ ਵਿੱਚ ਵਿਸ਼ੇਸ਼ ਸੈਮੀਨਾਰ

ਮੇਹਰ ਚੰਦ ਪੌਲੀਟੈਕਨਿਕ ਕਾਲਜ, ਜਲੰਧਰ ਦੇ ਆਟੋਮੋਬਾਈਲ ਇੰਜੀਨੀਅਰਿੰਗ ਵਿਭਾਗ ਵੱਲੋਂ ਫਾਈਨਲ ਸਾਲ ਦੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਅਤੇ ਉਨ੍ਹਾਂ ਨੂੰ ਪਲੇਸਮੈਂਟ ਲਈ ਤਿਆਰ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਸੈਮੀਨਾਰ ਵਿੱਚ ਡਾ. ਪਰਮਜੀਤ ਸਿੰਘ, ਸਹਾਇਕ ਪ੍ਰੋਫੈਸਰ, ਸੈਂਟਰ ਇੰਸਟੀਚਿਊਟ ਆਫ ਹੈਂਡ ਟੂਲਜ਼, ਜਲੰਧਰ, ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨੌਕਰੀ ਲਈ ਇੰਟਰਵਿਊ ਦੀ ਤਿਆਰੀ, ਪ੍ਰਭਾਵਸ਼ਾਲੀ ਸੰਚਾਰ, ਗਰੁੱਪ ਡਿਸਕਸ਼ਨ, ਆਤਮ-ਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਰਿਜ਼ਿਊਮ ਤਿਆਰ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਡਾ. ਪਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਤਕਨੀਕੀ ਗਿਆਨ ਦੇ ਨਾਲ-ਨਾਲ ਸਾਫਟ ਸਕਿੱਲਜ਼, ਸੰਚਾਰ ਹੁਨਰ ਅਤੇ ਸ਼ਖ਼ਸੀਅਤ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇ ਵਾਲੇ ਯੁੱਗ ਵਿੱਚ ਤਕਨੀਕੀ ਯੋਗਤਾ ਦੇ ਨਾਲ ਪ੍ਰਭਾਵਸ਼ਾਲੀ ਸੰਚਾਰ, ਆਤਮ-ਵਿਸ਼ਵਾਸ ਅਤੇ ਇੰਟਰਵਿਊ ਦੇ ਢੰਗ ਦੀ ਜਾਣਕਾਰੀ ਸਫਲ ਕਰੀਅਰ ਲਈ ਬਹੁਤ ਮਹੱਤਵਪੂਰਨ ਹੈ।

ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਕਰੀਅਰ ਅਤੇ ਪਲੇਸਮੈਂਟ ਨਾਲ ਸਬੰਧਤ ਵੱਖ-ਵੱਖ ਸਵਾਲ ਪੁੱਛ ਕੇ ਮਾਹਿਰ ਤੋਂ ਜਾਣਕਾਰੀ ਪ੍ਰਾਪਤ ਕੀਤੀ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਅਤੇ ਉਨ੍ਹਾਂ ਲਈ ਬਿਹਤਰ ਪਲੇਸਮੈਂਟ ਦੇ ਮੌਕੇ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਆਟੋਮੋਬਾਈਲ ਇੰਜੀਨੀਅਰਿੰਗ ਵਿਭਾਗ ਦੇ ਇੰਚਾਰਜ ਸ਼੍ਰੀ ਗੌਰਵ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਸੈਮੀਨਾਰ ਤੋਂ ਪ੍ਰਾਪਤ ਗਿਆਨ ਅਤੇ ਸੁਝਾਵਾਂ ਨੂੰ ਆਪਣੇ ਭਵਿੱਖ ਦੇ ਕਰੀਅਰ ਵਿੱਚ ਅਮਲ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ।

Related Articles

Back to top button