
-ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਸਾਮਲ –
ਮੋਗਾ 9 ਮਈ ( ) ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਪ੍ਰੇਰਨਾ ਸਦਕਾ ਅੱਜ ਮੋਗਾ ਸ਼ਹਿਰ ਵਿਚ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੂੰ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਨਗਰ ਨਿਗਮ ਮੋਗਾ ਦੇ ਤਿੰਨ ਮੌਜੂਦਾ ਕੌਂਸਲਰ ਗੌਰਵ ਗੁਪਤਾ ਗੁੱਡੂ ਵਾਰਡ ਨੰਬਰ 42 , ਕੌਂਸਲਰ ਰੇਨੂੰ ਬਾਲਾ ਵਾਰਡ ਨੰਬਰ 43 ਅਤੇ ਵਾਰਡ ਨੰਬਰ 23 ਤੋਂ ਕੌਂਸਲਰ ਸਪਨਾ ਨੇ ਆਪ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਸਾਮਿਲ ਹੋਏ ਕੌਂਸਲਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆਕੇ ਹੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਅਤੇ ਉਹ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਤੋਂ ਇਲਾਵਾ ਸ਼ਾਮਲ ਹੋਣ ਵਾਲਿਆਂ ਵਿੱਚ ਪਾਰਟੀ ਪ੍ਰਤੀ ਗਿਲੇ ਸ਼ਿਕਵਿਆਂ ਦੇ ਚੱਲਦਿਆਂ ਨਾਰਾਜ਼ ਚੱਲੇ ਆ ਰਹੇ ਪਾਰਟੀ ਦੇ ,ਮੋਗਾ ਸ਼ਹਿਰੀ ਜਨਰਲ ਸਕੱਤਰ ਅਤੇ ਸਾਬਕਾ ਕੌਂਸਲਰ ਦੀਪਇੰਦਰਪਾਲ ਸਿੰਘ ਸੰਧੂ ਅਤੇ ਸਾਬਕਾ ਕੌਂਸਲਰ ਅਤੇ ਹਲਕਾ ਮੋਗਾ ਦੇ ਅਬਜਰਵਰ ਗੋਵਰਧਨ ਪੋਪਲੀ ਨੇ ਵੀ ਘਰ ਵਾਪਸੀ ਕੀਤੀ। ਜ਼ਿਕਰਯੋਗ ਹੈ ਕਿ ਗੋਵਰਧਨ ਪੋਪਲੀ ਦੀ ਧਰਮ ਪਤਨੀ ਸਰੋਜ ਰਾਣੀ ਵਾਰਡ ਨੰਬਰ 7 ਤੋਂ ਬਤੌਰ ਕੌਂਸਲਰ ਨੁਮਾਇੰਦਗੀ ਕਰ ਰਹੇ ਹਨ।ਉਕਤ ਆਗੂਆਂ ਨੂੰ ਪਿੰਡ ਬਾਦਲ ਵਿਖੇ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਸਾਮਲ ਹੋਣ ਵਾਲਿਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਖੇਤਰੀ ਪਾਰਟੀ ਹੈ ਜਿਸ ਨੇ ਹਮੇਸ਼ਾਂ ਹੀ ਪੰਜਾਬ ਵਿੱਚ ਤਰੱਕੀ ਤੇ ਖੁਸ਼ਹਾਲੀ ਲਿਆਂਦੀ ਅਤੇ ਪੰਜਾਬ ਦਾ ਜੋ ਵੀ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ।
ਕੈਪਸਨ – ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਪ੍ਰੇਰਨਾ ਸਦਕਾ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ ਹੋਰ।