ਅੱਜ ਜੋ ਜਲੰਧਰ ਵਿਖੇ ਦਿਨ ਦਿਹਾੜੇ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦਾ ਕਤਲ ਕਰ ਦਿੱਤਾ ਗਿਆ ਹੈ, ਇਹ ਬਹੁਤ ਹੀ ਦੁਖਦਾਈ ਘਟਨਾ ਹੈ । ਇਸ ਘਟਨਾ ਨਾਲ ਸਾਬਿਤ ਹੁੰਦਾ ਹੈ ਕਿ ਪੰਜਾਬ ਦੇ ਹਰ ਸ਼ਹਿਰ ਵਿਚ ਲਾਅ ਐਂਡ ਆਰਡਰ ਦਾ ਬੁਰਾ ਹਾਲ ਹੈ । ਇਹ ਸਰਕਾਰ ਲਾਅ ਐਂਡ ਆਰਡਰ ਨੂੰ ਕਾਇਮ ਰੱਖਣ ਵਿਚ ਬੁਰੀ ਤਰਾਂ ਨਾਲ ਫੇਲ ਹੋ ਚੁੱਕੀ ਹੈ । ਦਿਨ ਦਿਹਾੜੇ ਲੁੱਟਾਂ ਖੋਹਾਂ, ਗੋਲੀਬਾਰੀ, ਕਤਲ , ਗੁੰਡਾਗਰਦੀ ਦੀਆ ਵਾਰਦਾਤਾਂ ਹੋ ਰਹੀਆਂ ਹਨ ਪਰ ਸਰਕਾਰ ਕਨੂੰਨ ਵਿਵਸਥਾ ਨੂੰ ਕਾਇਮ ਰੱਖਣ ਵਿੱਚ ਪੂਰੀ ਤਰਾਂ ਨਾਲ ਨਾਕਾਮ ਹੈ । ਹਰ ਦਿਨ ਪੰਜਾਬ ਦੇ ਕਿਸੇ ਨਾ ਕਿਸੇ ਸ਼ਹਿਰ ਵਿੱਚੋ ਕਿਸੇ ਨਾ ਕਿਸੇ ਤਰਾਂ ਦੀ ਵਾਰਦਾਤ ਹੀ ਖ਼ਬਰ ਰੋਜ਼ਾਨਾ ਸੁਣਨ ਨੂੰ ਮਿਲਦੀ ਹੈ ਪਰ ਇਹ ਸਰਕਾਰ ਕੁਭਕਰਨੀ ਨੀਂਦ ਸੁੱਤੀ ਪਈ ਹੈ ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।