Sliderपंजाब

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਾਰਡ ਨੰ. 63 ’ਚ ਜਾਗਰੂਕਤਾ ਮੀਟਿੰਗ

ਜਲੰਧਰ, 2 ਅਕਤੂਬਰ ( )- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਵਾਰਡ ਨੰਬਰ 63 ਵਿਖੇ ਵਾਰਡ ਡਿਫੈਂਸ ਕਮੇਟੀ ਦੇ ਸਹਿਯੋਗ ਨਾਲ ਮੀਟਿੰਗ ਕਰਵਾਈ ਗਈ, ਜਿਸ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਇਸ ਸਮਾਜਿਕ ਚੁਣੌਤੀ ਨਾਲ ਨਜਿੱਠਣ ਲਈ ਲੋਕਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ।
ਮੀਟਿੰਗ ਵਿੱਚ ਹਲਕਾ ਇੰਚਾਰਜ ਮੇਅਰ ਵਿਨੀਤ ਧੀਰ ਦੀ ਧਰਮਪਤਨੀ ਸ਼ਵੇਤਾ ਧੀਰ, ਕੌਂਸਲਰ ਸੁਲੇਖਾ ਭਗਤ, ਜ਼ਿਲ੍ਹਾ ਕੋਆਰਡੀਨੇਟਰ ਸ਼ੈਂਕੀ ਭਗਤ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਪ੍ਰਵੀਨ ਅਗਰਵਾਲ ਨੇ ਵਿਸ਼ੇਸ਼ ਤੌਰ ’ਤੇ ਕੀਤੀ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਪ੍ਰੀਤ ਚਾਹਟ, ਹਲਕਾ ਵਾਈਸ ਕੋਆਰਡੀਨੇਟਰ ਜਤਿੰਦਰ ਭਗਤ ਅਤੇ ਦੀਪਕ ਸੰਧੂ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਇਲਾਕਾ ਵਾਸੀਆਂ ਨੂੰ ਨਸ਼ਿਆਂ ਦੇ ਸਿਹਤ, ਪਰਿਵਾਰ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਨਸ਼ਿਆਂ ਦੀ ਰੋਕਥਾਮ ਲਈ ਲੋਕਾਂ, ਸਮਾਜਿਕ ਸੰਸਥਾਵਾਂ ਅਤੇ ਪ੍ਰਸ਼ਾਸਨ ਦਰਮਿਆਨ ਸਾਂਝੇ ਯਤਨਾਂ ਤੇ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ।
ਨਸ਼ਾ ਮੁਕਤੀ ਮੋਰਚਾ ਦੇ ਆਗੂਆਂ ਨੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ । ਉਨ੍ਹਾਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲੜਾਈ ਵਿੱਚ ਅੱਗੇ ਆਉਣ ਲਈ ਕਿਹਾ।
ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਨੇ ਨਸ਼ਿਆਂ ਖਿਲਾਫ਼ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਵਾਰਡ ਵਾਸੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਵਿੱਚ ਅਜਿਹੀਆਂ ਮੀਟਿੰਗਾਂ ਅਹਿਮ ਭੂਮਿਕਾ ਨਿਭਾਉਣਗੀਆਂ । ਮੀਟਿੰਗ ਵਿੱਚ ਹਾਜ਼ਰ ਲੋਕਾਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਨੂੰ ਹੋਰ ਵਿਆਪਕ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਕਜੁੱਟ ਕੇ ਕੰਮ ਕਰਨ ਦਾ ਸੰਕਲਪ ਪ੍ਰਗਟ ਕੀਤਾ।
युद्ध नशे के विरुद्ध’ के तहत वार्ड नं. 63 में जागरूकता मीटिंग

Related Articles

Back to top button