Sliderपंजाब

ਰਜਿੰਦਰ ਬੇਰੀ ਨੇ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੂੰ ਕੀਤੀ ਅਪੀਲ

ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਨਗਰ ਨਿਗਮ ਦੇ ਮੇਅਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਸ਼ਹਿਰ ਦੇ ਸੀਵਰੇਜ ਅਤੇ ਰੋਡ ਗਲੀਆਂ ਦੀ ਸਫ਼ਾਈ ਦਾ ਕੰਮ ਬਰਸਾਤੀ ਮੌਸਮ ਨੂੰ ਦੇਖਦਿਆ ਹੋਇਆ ਠੀਕ ਢੰਗ ਨਾਲ ਕਰਵਾਇਆ ਜਾਵੇ । ਉਨਾਂ ਦੇ ਕਿਹਾ ਕਿ ਨਗਰ ਨਿਗਮ ਵਲੋ ਸੁਪਰ ਸੈਕਸ਼ਨ ਮਸ਼ੀਨਾਂ ਰਾਹੀ ਸੀਵਰੇਜ ਦੀ ਸਫ਼ਾਈ ਕਰਵਾਉਣ ਦੇ ਟੈਂਡਰ ਤਾਂ ਲਗਾ ਦਿੱਤੇ ਗਏ ਹਨ ਪਰ ਜੇਕਰ ਇਹ ਕੰਮ ਬਰਸਾਤੀ ਮੌਸਮ ਵਿਚ ਕਰਵਾਏ ਜਾਣਗੇ ਤਾਂ ਇਸ ਦਾ ਸ਼ਹਿਰ ਵਾਸੀਆਂ ਨੂੰ ਕੋਈ ਫ਼ਾਇਦਾ ਹੋਣ ਵਾਲਾ ਨਹੀ ਹੈ ਇਸ ਨਾਲ ਸਿਰਫ ਪੈਸੇ ਦੀ ਬਰਬਾਦੀ ਹੋਵੇਗੀ । ਪਿਛਲੇ ਸਾਲ ਬਰਸਾਤ ਦੇ ਕਾਰਨ ਸ਼ਹਿਰ ਵਿਚ ਵਪਾਰੀਆਂ ਦਾ ਕਾਫੀ ਨੁਕਸਾਨ ਹੋਇਆ ਸੀ ਕਿਸੇ ਦੀ ਦੁਕਾਨ ਵਿਚ ਪਾਣੀ ਚਲਾ ਗਿਆ ਕਿਸੇ ਦੀ ਬੇਸਮੈਂਟ ਵਿਚ ਪਾਣੀ ਚਲਾ ਗਿਆ । ਲੋਕਾਂ ਦੇ ਘਰਾਂ ਵਿਚ ਪਾਣੀ ਵੜ ਗਿਆ ਸੀ ਪਰ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਸੀ । ਸਾਡੀ ਇਹੀ ਅਪੀਲ ਹੈ ਕਿ ਸੀਵਰੇਜ ਦੀ ਸਫਾਈ ਠੀਕ ਢੰਗ ਨਾਲ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ ।

Related Articles

Back to top button