ਫਗਵਾੜਾ  :ਮੋਹਨ ਲਾਲ ਉੱਪਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪ੍ਰਿੰਸੀਪਲ ਡਾ: ਕਿਰਨਜੀਤ ਰੰਧਾਵਾ ਦੀ ਸਰਪ੍ਰਸਤੀ ਹੇਠ ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ ਮੌਕੇ ਕਾਲਜ ਦੇ ਰੈੱਡ ਰੀਬਨ ਕਲੱਬ ਅਤੇ ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ, ਜਲੰਧਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ । ਇਸ ਦੌਰਾਨ ਪ੍ਰਿੰਸੀਪਲ ਡਾ: ਰੰਧਾਵਾ ਅਤੇ ਸਮੂਹ ਸਟਾਫ ਨੇ ਪੀ.ਐਸ.ਬੀ.ਟੀ.ਸੀ. ਦੀ ਟੀਮ ਦਾ ਕਾਲਜ ਵਿਖੇ ਨਿੱਘਾ ਸਵਾਗਤ ਕਰਦਿਆਂ ਜੀ ਆਇਆ ਆਖਿਆ । ਕੈਂਪ ਦੌਰਾਨ ਕਾਲਜ ਸਟਾਫ ਅਤੇ ਵਿਦਿਆਰਥੀਆਂ ਨੇ ਨਿਸ਼ਕਾਮ ਸੇਵਾ ਨਿਭਾਈ। ਇਸ ਉਪਰੰਤ ਕਾਲਜ ਪ੍ਰਿੰਸੀਪਲ ਡਾ: ਰੰਧਾਵਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਮਨੁੱਖੀ ਜੀਵਨ ਦੇ ਦਾਨਾਂ ਵਿਚੋਂ ਖੂਨਦਾਨ ਸਭ ਤੋਂ ਵੱਡਮੁੱਲਾ ਮਹਾਂਦਾਨ ਹੈ ਜੋ ਭਿੰਨ-ਭਿੰਨ ਪ੍ਰਕਾਰ ਦੀਆਂ ਬਿਮਾਰੀਆਂ ਅਤੇ ਸੜਕ ਦੁਰਘਟਨਾਵਾਂ ਤੋਂ ਸ਼ਿਕਾਰ ਹੋਏ ਇਨਸਾਨਾਂ ਦੀ ਜਾਨ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ । ਉਨ੍ਹਾਂ ਦੱਸਿਆ ਕਿ ਇੱਕ ਤੰਦਰੁਸਤ ਵਿਅਕਤੀ ਦੁਆਰਾ ਖੂਨਦਾਨ ਕਰਨ ਨਾਲ ਉਸ ਦੀ ਸਿਹਤ ਤੇ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ ਸਗੋਂ ਉਸਨੂੰ ਵੀ ਕਈ ਪ੍ਰਕਾਰ ਦੀਆਂ ਸਰੀਰਕ ਅਲਾਮਤਾਂ ਤੋਂ ਰਾਹਤ ਮਿਲਦੀ ਹੈ । ਇਸ ਲਈ ਸਾਨੂੰ ਸਭ ਨੂੰ ਇਸ ਸਮਾਜ ਭਲਾਈ ਵਰਗੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਸਮੁੱਚੀ ਮਨੁੱਖ ਜਾਤੀ ਦੇ ਕਲਿਆਣ ਲਈ ਆਪਣੀ ਬਣਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ । ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਖਾਸ ਤੌਰ ਤੇ ਖੇਡਾਂ, ਸਰੀਰਕ ਕਸਰਤ ਅਤੇ ਯੋਗ ਗਤੀਵਿਧੀਆਂ ਵਿੱਚ ਹਿੱਸਾ ਲੈਂਦਿਆਂ ਸਰੀਰ ਨੂੰ ਤੰਦਰੁਸਤ ਰੱਖਣ ਦਾ ਸੰਦੇਸ਼ ਦਿੱਤਾ ।ਅੰਤ ਪ੍ਰਿੰਸੀਪਲ ਡਾ: ਰੰਧਾਵਾ, ਸਮੂਹ ਸਟਾਫ ਅਤੇ ਪੀ.ਐੱਸ.ਬੀ.ਟੀ.ਸੀ. ਦੀ ਸਮੂਹ ਟੀਮ ਅਤੇ ਰੈੱਡ ਰੀਬਨ ਕਲੱਬ ਦੇ ਮੈਂਬਰਾਂ ਨੇ ਖੂਨਦਾਨ ਕਰਨ ਵਾਲੇ ਵਾਲੰਟੀਅਰਾਂ ਨੂੰ ਸਨਮਾਨਿਤ ਚਿੰਨ੍ਹ ਵਜੋਂ ਸਰਟੀਫਿਕੇਟ ਦਿੰਦਿਆਂ ਹੌਂਸਲਾ ਅਫ਼ਜ਼ਾਈ ਕੀਤੀ ।ਇਸ ਮਹਾਂਦਾਨ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਵੱਧ ਚੜ੍ਹ ਕੇ ਹਿੱਸਾ ਲਿਆ ।ਇਸ ਉਪਰੰਤ ਪ੍ਰਿੰ: ਡਾ: ਰੰਧਾਵਾ, ਰੈੱਡ ਰੀਬਨ ਕਲੱਬ ਦੇ ਮੈਂਬਰਾਂ ਅਤੇ ਸਮੂਹ ਸਟਾਫ ਨੇ ਕੈਂਪ ਦੌਰਾਨ ਆਪਣੀਆਂ ਸੇਵਾਵਾਂ ਨਿਭਾਉਣ ਵਾਲੀ ਪੀ.ਐਸ.ਬੀ.ਟੀ.ਸੀ. ਦੀ ਸਮੁੱਚੀ ਟੀਮ ਦੀ ਮਿਹਨਤ ਦੀ ਸਰਾਹਣਾ ਕੀਤੀ । ਪ੍ਰਿੰਸੀਪਲ ਡਾ: ਰੰਧਾਵਾ ਨੇ ਇਸ ਵਿਸ਼ੇਸ਼ ਉਪਰਾਲੇ ਲਈ ਕਾਲਜ ਦੇ ਰੈੱਡ ਰੀਬਨ ਕਲੱਬ ਦੇ ਮੈਂਬਰਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਕਿਰਿਆਵਾਂ ਕਰਵਾਉਣ ਲਈ ਪ੍ਰੇਰਿਤ ਕੀਤਾ । ਇਸ ਦੌਰਾਨ ਕਾਲਜ ਦਾ ਸਮੂਹ ਸਟਾਫ ਮੌਜੂਦ ਰਿਹਾ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।