ਲਾਇਲਪੁਰ ਖ਼ਾਲਸਾ ਕਾਲਜ ਭੰਗੜੇ ਦੀ ਵਿਰਾਸਤ ਨੂੰ ਅੱਗੇ ਵਧਾਉਣ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਲੈ ਕੇ ਜਾਣ ਲਈ ਜਾਣਿਆ ਜਾਂਦਾ ਹੈ। ਭੰਗੜੇ ਦਾ ਇਹ ਮੱਕਾ 11 ਜੁਲਾਈ ਤੋਂ 20 ਜੁਲਾਈ 2024 ਤੱਕ ਪੰਜਾਬੀ ਲੋਕ ਨਾਚ ਭੰਗੜਾ ਕੈਂਪ ਦਾ ਆਯੋਜਨ ਕਰ ਰਿਹਾ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ, ਵਾਇਸ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਅਤੇ ਰਜਿਸਟਰਾਰ ਪ੍ਰੋ. ਨਵਦੀਪ ਕੌਰ ਦੀ ਅਗਵਾਈ ਹੇਠ ਕੈਂਪ ਦੀ ਵਿਉਂਤਬੰਦੀ ਅਤੇ ਅਮਲ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿਚ ਕਿਹਾ ਕਿ ਭੰਗੜਾ ਨਾ ਸਿਰਫ ਮਨੋਰੰਜਨ ਕਰਦਾ ਹੈ ਸਗੋਂ ਸਰੀਰ ਨੂੰ ਫਿੱਟ ਵੀ ਰੱਖਦਾ ਹੈ। ਇਸ ਨਾਚ ਰੂਪ ਨੂੰ ਅੰਤਰਰਾਸ਼ਟਰੀ ਮਾਨਤਾ ਵੀ ਪ੍ਰਾਪਤ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਹ ਕੈਂਪ ਹਰ ਉਮਰ ਵਰਗ ਲਈ ਹੈ ਅਤੇ ਇਸ ਦੀ ਕੋਈ ਵੀ ਰਜਿਸਟ੍ਰੇਸ਼ਨ ਫੀਸ ਨਹੀਂ ਹੈ। ਡੀਨ ਸੱਭਿਆਚਾਰਕ ਮਾਮਲੇ ਡਾ. ਪਲਵਿੰਦਰ ਸਿੰਘ ਬੋਲੀਨਾ ਨੇ ਦੱਸਿਆ ਕਿ ਇਹ ਕੈਂਪ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਟੀਮ ਵੱਲੋਂ ਕਾਲਜ ਕੈਂਪਸ ਵਿੱਚ ਹਰ ਸਾਲ ਲਗਾਇਆ ਜਾਂਦਾ ਹੈ । ਇਸ ਕੈਂਪ ਦਾ ਮੁੱਖ ਉਦੇਸ਼ ਪੰਜਾਬੀਆਂ ਨੂੰ ਪੰਜਾਬ ਦੀ ਵਿਰਾਸਤ ਨਾਲ ਜੋੜਦੇ ਹੋਏ ਭੰਗੜਾ ਸਿਖਾਉਣਾ ਹੈ। ਹਰ ਸਾਲ ਹਰ ਉਮਰ ਦੇ ਔਰਤ ਮਰਦ ਭਾਗੀਦਾਰ ਪੂਰੇ ਉਤਸ਼ਾਹ ਨਾਲ ਇਸ ਕੈਂਪ ਵਿੱਚ ਸ਼ਾਮਿਲ ਹੁੰਦੇ ਹਨ। ਡਾ. ਬੋਲੀਨਾ ਨੇ ਦੱਸਿਆ ਕਿ ਕੈਂਪ ਸੰਬੰਧੀ ਆਨਲਾਇਲ ਰਜਿਸਟ੍ਰੇਸ਼ਨ ਚੱਲ ਰਹੀ ਹੈ ਅਤੇ 350 ਦੇ ਕਰੀਬ ਪ੍ਰਤੀਭਾਗੀ ਆਪਣਾ ਨਾਮ ਦਰਜ ਕਰਵਾ ਚੁੱਕੇ ਹਨ ਜਦਕਿ ਆਫਲਾਇਨ ਰਜਿਸਟ੍ਰੇਸ਼ਨ 09 ਅਤੇ 10 ਜੁਲਾਈ 2024 ਨੂੰ ਸ਼ਾਮ 5.00 ਵਜੇ ਕਾਲਜ ਦੇ ਓਪਨ ਏਅਰ ਥੀਏਟਰ ਵਿਖੇ ਕੀਤੀ ਜਾਵੇਗੀ। ਇਸ ਮੋਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਵਾਇਸ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ, ਰਜਿਸਟਰਾਰ ਪ੍ਰੋ. ਨਵਦੀਪ ਕੌਰ, ਪ੍ਰੋ. ਬਲਰਾਜ ਕੌਰ ਅਤੇ ਪ੍ਰੰਬਧਕੀ ਕਮੇਟੀ ਵਲੋਂ ਭੰਗੜਾ ਕੈਂਪ ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਇਸ ਦੌਰਾਨ ਪ੍ਰੰਬਧਕੀ ਅਤੇ ਕਾਰਜਕਾਰੀ ਕਮੇਟੀ ਨਾਲ ਸੰਬੰਧਿਤ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਹਰ ਸਾਲ ਦੀ ਤਰ੍ਹਾਂ ਟੀ-ਸ਼ਰਟਾਂ ਤਕਸੀਮ ਕੀਤੀਆਂ ਗਈਆਂ। ਕੈਂਪ ਦੇ ਇੰਚਾਰਜ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਟੀ-ਸ਼ਰਟਾਂ ਕਾਲਜ ਦੇ ਪੁਰਾਣੇ ਵਿਦਿਆਰਥੀ ਜੋ ਕਿ 2021-23 ਦੌਰਾਨ ਭੰਗੜਾ ਟੀਮ ਦੇ ਮੈਂਬਰ ਸਨ ਵਲੋਂ ਸਪਾਂਸਰ ਕੀਤੀਆਂ ਗਈਆਂ ਹਨ। ਇਸ ਦੌਰਾਨ ਪ੍ਰਬਧਕੀ ਟੀਮ ਦੇ ਮੈਂਬਰ ਪ੍ਰੋ. ਅਜੀਤਪਾਲ ਸਿੰਘ, ਪ੍ਰੋ. ਸੱਤਪਾਲ ਸਿੰਘ, ਪ੍ਰੋ. ਹਰਜਿੰਦਰ ਕੌਰ, ਪ੍ਰੋ. ਰਵਨੀਤ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਉਂਕਾਰ, ਪ੍ਰੋ. ਸੋਨੂੰ ਗੁਪਤਾ, ਪ੍ਰੋ. ਕਿਰਨਦੀਪ ਕੌਰ, ਸ੍ਰੀ ਸੁਰਿੰਦਰ ਕੁਮਾਰ ਚਲੌਤਰਾ (ਪੀ.ਏ.) ਜਤਿੰਦਰ ਲੰਬੜ, ਚਰਨਜੀਤ ਚੰਨੀ, ਜੈਸਨਪ੍ਰੀਤ ਸਿੰਘ, ਸੁਖਜੀਤ ਸਿੰਘ, ਜਸਕਰਨ ਸਿੰਘ, ਜਸਦੀਪ ਸਿੰਘ, ਜਗਤ ਸਿੰਘ, ਆਦਿ ਹਾਜ਼ਰ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।