ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਐਨ.ਐਸ.ਐਸ. ਯੂਨਿਟ ਨੇ ਯੁਵਕ ਮਾਮਲੇ ਅਤੇ ਖੇਡ ਮੰਤਰਾਲਾ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਜਲੰਧਰ ਅਤੇ ਹਮਸਫ਼ਰ ਯੂਥ ਕਲੱਬ ਦੇ ਸਹਿਯੋਗ ਨਾਲ ਐਨ.ਐਸ.ਐਸ. ਸਥਾਪਨਾ ਦਿਵਸ ਮੌਕੇ ਸਵੱਛਤਾ ਹੀ ਸੇਵਾ ਮੁਹਿਮ ਅਧੀਨ ਸਵੱਛਤਾ ਕੈਂਪ ਲਗਾਇਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਲੰਟੀਅਰਾਂ ਨੂੰ ਇਸ ਕੌਮੀ ਲਹਿਰ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਨ੍ਹਾਂ ਸਮਾਜਿਕ ਗਤੀਵਿਧੀਆਂ ਦੇ ਪ੍ਰਭਾਵ ਨੂੰ ਵਧਾਉਣ ਲਈ ਆਮ ਲੋਕਾਂ ਨੂੰ ਵੀ ਇਨ੍ਹਾਂ ਮੁਹਿੰਮਾਂ ਵਿੱਚ ਸ਼ਾਮਲ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਈ ਰੱਖਣ ਲਈ ਵੱਡੇ ਪੱਧਰ ’ਤੇ ਸਫ਼ਾਈ ਮੁਹਿੰਮਾਂ ਦਾ ਆਯੋਜਨ ਬਹੁਤ ਮਹੱਤਵਪੂਰਨ ਹੈ। ਚੀਫ ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ ਨੇ ਦੱਸਿਆ ਕਿ ਸਵੱਛਤਾ ਦਾ ਪ੍ਰਣ ਲੈਣ ਤੋਂ ਬਾਅਦ ਪਲਾਗ ਰੱਨ ਦੌਰਾਨ ਵਾਲੰਟੀਅਰਾਂ ਨੇ ਫਲਾਈਓਵਰ ਤੋਂ ਬੀ.ਐਸ.ਐਫ. ਚੌਕ ਤੱਕ ਸੜਕ ਕਿਨਾਰੇ ਪਲਾਸਟਿਕ ਇਕੱਠਾ ਕੀਤਾ। ਇਸ ਮੁਹਿੰਮ ਦੌਰਾਨ ਜੀ.ਟੀ.ਰੋਡ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ, ਪੁਲਿਸ ਸਟੇਸ਼ਨ, ਨਹਿਰੂ ਯੁਵਾ ਕੇਂਦਰ, ਕਾਲਜ ਕੈਂਪਸ ਆਦਿ ਖੇਤਰਾਂ ਦੀ ਸਫ਼ਾਈ ਕੀਤੀ ਗਈ। ਇਸ ਤੋਂ ਬਾਅਦ ਰਾਹਗੀਰਾਂ ਨੂੰ ਇਸ ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਸਵੱਛਤਾ ਦੇ ਨਾਅਰੇ ਲਾਉਂਦਿਆਂ ਇੱਕ ਰੈਲੀ ਵੀ ਕੱਢੀ ਗਈ। ਐਨ.ਐਸ.ਐਸ. ਵਾਲੰਟੀਅਰਾਂ ਨੇ ਪਲਾਸਟਿਕ ਨੂੰ ਥੈਲਿਆਂ ਵਿੱਚ ਇਕੱਠਾ ਕੀਤਾ ਅਤੇ ਇਸਨੂੰ ਨਗਰ ਨਿਗਮ ਦੇ ਰੈਗ ਪਿਕਰ ਵਿੱਚ ਜਮ੍ਹਾਂ ਕਰ ਦਿੱਤਾ। ਇਸ ਦੌਰਾਨ ਨਗਰ ਨਿਗਮ ਤੋਂ ਸ੍ਰੀ ਗੁਰਦਿਆਲ ਸਿੰਘ ਸੈਣੀ, ਸ੍ਰੀ ਜਤਿੰਦਰ ਅਤੇ ਸ੍ਰੀਮਤੀ ਸਰੋਜ ਕਪੂਰ, ਨਹਿਰੂ ਯੁਵਾ ਕੇਂਦਰ ਤੋਂ ਸ੍ਰੀਮਤੀ ਨੇਹਾ ਸ਼ਰਮਾ, ਹਮਸਫਰ ਯੂਥ ਕਲੱਬ ਤੋਂ ਸ੍ਰੀ ਰੋਹਿਤ ਅਤੇ ਵੱਡੀ ਗਿਣਤੀ ਵਿੱਚ ਵਲੰਟੀਅਰਾਂ ਨੇ ਇਸ ਜਨ ਮੁਹਿੰਮ ਵਿੱਚ ਭਾਗ ਲਿਆ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।