ਜਲੰਧਰ :ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਮ.ਏ. ਪੋਲੀਟੀਕਲ ਸਾਇੰਸ ਦੂਜਾ ਸਮੈਸਟਰ ਦਾ
ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਵਿਦਿਆਰਥਣ ਯੋਗੀਤਾ
ਨੇ 10 ਵਿਚੋਂ 8.20 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ
ਸਥਾਨ, ਪੂਸ਼ਪਾ ਨੇ 7.60 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ ਸਥਾਨ ਅਤੇ ਸੰਜਨਾ
ਨੇ 7.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਵਾਂ ਸਥਾਨ, ਕੁਲਜੀਤ ਕੌਰ ਅਤੇ ਸੰਜੋਤ
ਨੇ 7.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਛੇਵਾਂ ਸਥਾਨ ਅਤੇ ਅਨਿਸ਼ਾ ਨੇ 7.00 ਐਸ.ਜੀ.ਪੀ.ਏ.
ਪ੍ਰਾਪਤ ਕਰਕੇ ਸੱਤਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ
ਕੌਂਸਲ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ
ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ
ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਅਨੂ
ਕੁਮਾਰ ਮੁਖੀ ਪੋਲੀਟੀਕਲ ਸਾਇੰਸ ਵਿਭਾਗ ਅਤੇ ਡਾ. ਅਜੀਤਪਾਲ ਸਿੰਘ ਵੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।