ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੋਲ) ਦੇ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਭੂਗੌਲ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਪਸਾ ਜੋਸ਼ੀ ਨੇ 10 ਐਸ.ਜੀ.ਪੀ.ਏ. ਵਿਚੋਂ 8.60 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ, ਪਾਰੁਲ ਨੇ 8.35 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਸਥਾਨ, ਅਤੇ ਗੁਰਵਿੰਦਰ ਸਿੰਘ ਨੇ 7.80 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਡਾ. ਪੂਜਾ ਰਾਣਾ, ਮੁਖੀ ਭੂਗੌਲ ਵਿਭਾਗ, ਡਾ. ਪਰਭਜੀਤ ਕੌਰ, ਪ੍ਰੋ. ਕਮਲਪ੍ਰੀਤ ਕੌਰ ਅਤੇ ਪ੍ਰੋ. ਕਾਰਤਿਕ ਵੀ ਹਾਜ਼ਰ ਸਨ।



