पंजाबशिक्षा और संस्कृति

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਰਿਤਿਕ ਕੁਮਾਰ ਨੇ 10 ਵਿਚੋਂ 8.57 ਸੀ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀ, ਉਸ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਰਜਨੀਸ਼ ਮੋਦਗਿੱਲ ਮੁਖੀ ਕੈਮਿਸਟਰੀ ਵਿਭਾਗ, ਡਾ. ਗੀਤਾਂਜਲੀ ਕੌਸ਼ਲ, ਡਾ. ਭੁਪਿੰਦਰਪਾਲ ਸਿੰਘ, ਡਾ. ਨਵਜੋਤ ਕੌਰ, ਡਾ. ਵਿਕਾਸ ਕੁਮਾਰ ਅਤੇ ਡਾ. ਹਰਸ਼ਵੀਰ ਅਰੋੜਾ ਵੀ ਹਾਜ਼ਰ ਸਨ।

Related Articles

Back to top button