पंजाबशिक्षा और संस्कृति

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਪੋਲੀਟੀਕਲ ਸਾਇੰਸ) ਤੀਜਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਯੋਗੀਤਾ ਨੇ 10 ਵਿਚੋਂ 7.80 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ, ਅਨੀਸ਼ਾ ਨੇ 7.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ, ਕੁਲਜੀਤ ਕੌਰ ਤੇ ਸੰਜਨਾ 7.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾਂ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਇਸ ਮੌਕੇ ਪ੍ਰੋ. ਨਵਦੀਪ ਕੌਰ ਵਾਈਸ-ਪ੍ਰਿੰਸੀਪਲ, ਡਾ. ਅਨੂ ਕੁਮਾਰੀ, ਮੁਖੀ ਪੋਲੀਟੀਕਲ ਸਾਇੰਸ ਵਿਭਾਗ, ਡਾ. ਅਜੀਤਪਾਲ ਸਿੰਘ, ਪ੍ਰੋ. ਲਵਪ੍ਰੀਤ ਅਤੇ ਪ੍ਰੋ. ਸੰਜੇ ਸ਼ਾਦ ਵੀ ਹਾਜ਼ਰ ਸਨ।

Related Articles

Back to top button