ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਮ. ਵੋਕ ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿਚੋਂ ਵਿਦਿਆਰਥਣ ਪ੍ਰਿਆ ਨੇ 10 ਵਿਚੋਂ 9.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਵਿਦਿਆਰਥੀ ਵਿਵੇਕ ਨੇ 9.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਂਦੇ ਹਨ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ, ਪ੍ਰੋ. ਸੰਦੀਪ ਬਸੀ, ਪ੍ਰੋ. ਰਤਨਾਕਰ ਮਾਨ, ਡਾ. ਦਲਜੀਤ ਕੌਰ, ਪ੍ਰੋ. ਰੀਤਿਕਾ, ਪ੍ਰੋ. ਕਾਰਤੀਕਾ ਅਤੇ ਪ੍ਰੋ. ਐਨੀ ਗੋਇਲ ਵੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।