
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਸਲੋਨੀ ਗੁਪਤਾ ਨੇ 450 ਵਿਚੋਂ 401 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ, ਸੰਦੀਪ ਸਿੰਘ ਨੇ 381 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਆਨੰਦ ਸਾਗਰ ਨੇ 373 ਅੰਕ ਪ੍ਰਾਪਤ ਕਰਦੇ ਹੋਏ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾਂ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਇਸ ਮੌਕੇ ਡਾ. ਰਜਨੀਸ਼ ਮੋਦਗਿੱਲ, ਮੁਖੀ ਕੈਮਿਸਟਰੀ ਵਿਭਾਗ, ਡਾ. ਨਵਜੋਤ ਕੌਰ, ਡਾ. ਭੁਪਿੰਦਰਪਾਲ ਸਿੰਘ, ਡਾ. ਗੀਤਾਂਜਲੀ ਕੌਸ਼ਲ, ਡਾ. ਹਰਸ਼ਵੀਰ ਅਰੋੜਾ ਅਤੇ ਡਾ. ਹਰਜਿੰਦਰ ਕੌਰ ਵੀ ਹਾਜ਼ਰ ਸਨ।