ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਐਲ.ਏ. ਸ੍ਰੀ ਰਮੇਸ਼ ਕੁਮਾਰ, ਕਾਲਜ ਨੂੰ 42 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ 30 ਜੂਨ 2025 ਨੂੰ ਸੇਵਾ ਮੁਕਤ ਹੋ ਗਏ ਹਨ। ਇਸ ਸੁਹਿਰਦ ਕਰਮਚਾਰੀ ਨੂੰ ਵਿਦਾਇਗੀ ਪਾਰਟੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਸਨਮਾਨਤ ਕੀਤਾ। ਇਸ ਅਵਸਰ ਤੇ ਕਾਲਜ ਦੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਸ੍ਰੀ ਰਮੇਸ਼ ਕੁਮਾਰ ਦੁਆਰਾ ਕਾਲਜ ਨੂੰ ਦਿੱਤੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਦੀ ਲੰਮੀ ਉਮਰ, ਤੰਦਰੁਸਤੀ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਉਹਨਾਂ ਕਿਹਾ ਕਿ ਸ੍ਰੀ ਰਮੇਸ਼ ਕੁਮਾਰ ਇੱਕ ਮਿਹਨਤੀ ਕਰਮਚਾਰੀ ਸਨ ਅਤੇ ਉਨ੍ਹਾਂ ਵਲੋਂ ਕਾਲਜ ਨੂੰ ਦਿੱਤੀਆਂ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਸੇਵਾਮੁਕਤ ਹੋ ਰਹੇ ਸ੍ਰੀ ਰਮੇਸ਼ ਕੁਮਾਰ ਨੇ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ ਵਲੋਂ ਮਿਲੇ ਸਹਿਯੋਗ ਅਤੇ ਨਿੱਘੀ ਵਿਦਾਇਗੀ ਲਈ ਧੰਨਵਾਦ ਕੀਤਾ। ਇਸ ਮੌਕੇ ਵਾਇਸ-ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ, ਡਾ. ਗਗਨਦੀਪ ਕੌਰ ਮੁਖੀ ਜੁਆਲੋਜੀ ਵਿਭਾਗ, ਡਾ. ਹਰਜੀਤ ਸਿੰਘ ਮੁਖੀ ਗਣਿਤ ਵਿਭਾਗ, ਡਾ. ਸੁਰਿੰਦਰ ਪਾਲ ਮੰਡ ਮੁਖੀ ਪੰਜਾਬੀ ਵਿਭਾਗ, ਸ੍ਰੀ ਰਾਣਾ ਰਲਹਨ ਅਕਾਊਂਟਸ ਸੁਪਰਡੈਂਟ, ਸ੍ਰੀ ਕੰਵਰ ਸੁਖਜੀਤ ਸਿੰਘ ਦਫਤਰ ਸੁਪਰਡੈਂਟ, ਸ੍ਰੀ ਸਰੂਪ ਲਾਲ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।