ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ – ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਅੰਤਰ-ਵਿਭਾਗੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ 70 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਸਭ ਤੋਂ ਪਹਿਲਾਂ ਵਿਦਿਆਰਥੀਆਂ ਦਾ ਲਿਖਤੀ ਟੈਸਟ ਲਿਆ ਗਿਆ। ਉਹਨਾਂ ਵਿਚੋਂ ਚਾਰ (ਸਤਲੁਜ, ਬਿਆਸ, ਰਾਵੀ ਅਤੇ ਚਿਨਾਬ) ਟੀਮਾਂ ਲਈ 12 ਵਿਦਿਆਰਥੀਆਂ ਨੂੰ ਚੁਣਿਆ ਗਿਆ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਅਤੇ ਸ੍ਰੀ ਰਵੀ ਪਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਲੰਧਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ . ਸੁਰਿੰਦਰ ਪਾਲ ਮੰਡ ਮੁਖੀ ਵਿਭਾਗ ਤੇ ਸਮੂਹ ਅਧਿਆਪਕ ਸਾਹਿਬਾਨ ਨੇ ਪ੍ਰਿੰਸੀਪਲ ਅਤੇ ਵਿਸ਼ੇਸ਼ ਮਹਿਮਾਨ ਦਾ ਸੁਆਗਤ ਕੀਤਾ । ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਇਹੋ ਜਿਹੀਆਂ ਅਕਾਦਮਿਕ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਵਿਸ਼ੇਸ਼ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਵਿਭਾਗ ਨੂੰ ਵਧਾਈ ਦਿੱਤੀ। ਇਸ ਵਿਚ ਸਤਲੁਜ, ਚਿਨਾਬ ਅਤੇ ਬਿਆਸ ਟੀਮਾਂ ਨੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਮੂਹ ਪ੍ਰਤੀਭਾਗੀਆਂ ਨੂੰ ਸਰਟੀਫਕੇਟ ਤਕਸੀਮ ਕੀਤੇ ਗਏ। ਕੁਇਜ਼ ਮਾਸਟਰ ਦੀ ਭੂਮਿਕਾ ਡਾ. ਸੁਰਿੰਦਰ ਪਾਲ ਮੰਡ ਨੇ ਨਿਭਾਈ। ਡਾ. ਹਰਜਿੰਦਰ ਸਿੰਘ ਸੇਖੋਂ ਨੇ ਆਏ ਹੋਏ ਪਤਵੰਤਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਕ ਦੀ ਭੂਮਿਕਾ ਪ੍ਰੋ. ਪ੍ਰੀਤੀ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਵਿਭਾਗ ਦੇ ਪ੍ਰੋ. ਕੁਲਦੀਪ ਸੋਢੀ, ਡਾ. ਸੁਖਦੇਵ ਸਿੰਘ ਨਾਗਰਾ, ਡਾ. ਸੰਦੀਪ ਕੌਰ, ਪ੍ਰੋ. ਸੰਦੀਪ ਸਿੰਘ, ਪ੍ਰੋ. ਕੰਵਲਜੀਤ ਕੌਰ, ਪ੍ਰੋ.ਵਿਪਨ ਕੁਮਾਰ ਅਤੇ ਇਤਿਹਾਸ ਵਿਭਾਗ ਤੋਂ ਡਾ .ਕਰਨਬੀਰ ਸਿੰਘ ਤੋਂ ਇਲਾਵਾ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।