ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਫਿਜਿਓਥਰੈਪੀ ਵਿਭਾਗ ਦੇ ਵਿਦਿਆਰਥੀਆਂ ਨੇ ਪੰਜਾਬ ਚੈਪਟਰ ਆਫ ਇੰਡੀਅਨ ਐਸੋਸੀਏਸ਼ਨ ਆਫ ਫਿਜਿਓਥਰੈਪਿਸਟ ਦੁਆਰਾ ਆਯੋਜਤ ਸਟੇਟ ਪੱਧਰੀ ਕਾਨਫਰੰਸ ਵਿਚ ਹਿੱਸਾ ਲਿਆ। ਬੀ.ਪੀ.ਟੀ. ਭਾਗ ਪਹਿਲਾ, ਦੂਜਾ, ਤੀਜਾ ਤੇ ਚੌਥੇ ਦੇ ਲਗਭਗ 34 ਵਿਦਿਆਰਥੀਆਂ ਨੇ ਇਸ ਕਾਨਫਰੰਸ ਵਿਚ ਹਿੱਸਾ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਕਾਨਫਰੰਸ ਲਈ ਰਵਾਨਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਜਿਥੇ ਵਿਦਿਆਰਥੀਆਂ ਨੂੰ ਦੂਸਰੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਨਾਲ ਮਿਲਣ ਦਾ ਮੌਕਾ ਮਿਲਦਾ ਹੈ, ਉਥੇ ਇਕ ਛੱਤ ਦੇ ਥੱਲੇ ਕਈ ਵਿਦਵਾਨਾਂ ਨੂੰ ਸੁਣਨ ਦਾ ਮੌਕਾ ਮਿਲਦਾ ਹੈ, ਜਿਸ ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਵਿਭਾਗ ਦੇ ਇੰਟਰਨਸ਼ਿਪ ਕਰ ਰਹੇ ਅਤੇ ਬੀ.ਪੀ.ਟੀ. ਭਾਗ ਚੌਥਾ ਦੇ ਵਿਦਿਆਰਥੀਆਂ ਨੇ ਯੂ.ਜੀ. ਕੈਟਾਗਰੀ ਵਿਚ ਆਪਣੇ ਸ਼ੋਧ ਪੱਤਰ ਪੜ੍ਹੇ। ਇਹ ਸ਼ੋਧ ਪੱਤਰ ਉਨ੍ਹਾਂ ਨੇ ਆਪਣੇ ਫੀਲਡ ਵਰਕ ਦੇ ਆਧਾਰ ਉਪਰ ਤਿਆਰ ਕੀਤੇ ਸਨ। ਇਸ ਪ੍ਰੋਗਰਾਮ ਵਿਚ ਵਿਭਾਗ ਦੇ ਮੁਖੀ ਡਾ. ਰਾਜੂ ਸ਼ਰਮਾ ਨੇ ਪੇਪਰ ਪ੍ਰਸਤੁਤ ਕਰਤਾ ਵਿਦਿਆਰਥੀਆਂ ਦੀ ਮਦਦ ਕੀਤੀ। ਉਨ੍ਹਾਂ ਕਿਹਾ ਕਿ ਕਾਨਫਰੈਂਸ ਵਿਚ ਸਟੇਜ ਪ੍ਰੋਫਾਰਮੈਂਸ ਨਾਲ ਵਿਦਿਆਰਥੀਆਂ ਦਾ ਆਤਮ ਵਿਸ਼ਵਾਸ ਵੱਧਦਾ ਹੈ। ਇਸ ਨਾਲ ਇਨ੍ਹਾਂ ਨੂੰ ਬੋਲਣ ਦੀ ਕਲਾ ਸਿੱਖ
ਣ ਨੂੰ ਮਿਲਦੀ ਹੈ। ਬੀ.ਪੀ.ਟੀ. ਭਾਗ ਚੌਥਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਸ਼ੋਧ ਪੱਤਰ ਪ੍ਰਸਤੁਤ ਕਰਨ ਲਈ ਓਵਰਆਲ ਤੀਸਰਾ ਸਥਾਨ ਹਾਸਲ ਕੀਤਾ। ਇਸ ਵਿਦਿਆਰਥਣ ਦੇ ਪੇਪਰ ਦੀ ਸਾਰੀਆਂ ਹੀ ਮੌਜੂਦ ਸ਼ਕਸੀਅਤਾਂ ਨੇ ਤਾਰੀਫ਼ ਵੀ ਕੀਤੀ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਵਿਚ ਹਿੱਸਾ ਲਿਆ, ਜਿਸ ਵਿਚ ਹਿਮਾਚਲੀ ਗਰੁੱਪ ਡਾਂਸ (ਨਾਟੀ), ਸੋਲੋ ਡਾਂਸ, ਰੰਗੋਲੀ, ਪੋਸਟਰ ਮੇਕਿੰਗ, ਫੇਸ ਪੇਟਿੰਗ ਆਦਿ ਸ਼ਾਮਲ ਸਨ। ਇਸ ਕਾਨਫਰੰਸ ਵਿਚ ਵਿਭਾਗ ਦੇ ਅਧਿਆਪਕ ਡਾ. ਪ੍ਰਿੰਆਕ ਸ਼ਾਰਧਾ ਅਤੇ ਮਿਸ ਅਮਨਜੀਤ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।