
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਸ਼ਰਨਪ੍ਰੀਤ ਕੌਰ ਨੇ 450 ਵਿਚੋਂ 371 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਵਾਈਸ-ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ, ਪ੍ਰੋ. ਸੰਦੀਪ ਬੱਸੀ, ਪ੍ਰੋ. ਰਜਤ ਕੌਰ, ਪ੍ਰੋ. ਰੀਤਿਕਾ, ਪ੍ਰੋ. ਕਰਨਬੀਰ ਸਿੰਘ ਕਲੇਰ, ਪ੍ਰੋ. ਸ਼ੈਲੀ ਵੀ ਹਾਜ਼ਰ ਸਨ।